ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਹਰਿਆਲੀ, ਸਭਿਆਚਾਰ ਤੇ ਖੇਡਾਂ ਪੱਖੋਂ ਵੀ ਕਮਜ਼ੋਰ ਕੀਤਾ : ਧਾਲੀਵਾਲ

Amritsar News
ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਹਰਿਆਲੀ, ਸਭਿਆਚਾਰ ਤੇ ਖੇਡਾਂ ਪੱਖੋਂ ਵੀ ਕਮਜ਼ੋਰ ਕੀਤਾ : ਧਾਲੀਵਾਲ

ਅੰਮ੍ਰਿਤਸਰ (ਰਾਜਨ ਮਾਨ)। Amritsar News: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਸਗੋਂ ਹਰਿਆਲੀ ਤੇ ਸਭਿਆਚਾਰਕ ਪੱਖੋਂ ਵੀ ਪਿੱਛੇ ਸੁੱਟਿਆ ਹੈ। ਅੱਜ ਇਤਿਹਾਸਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖਾਰੀ ਵਿਖੇ ਪੌਦੇ ਲਾਉਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਜਿਹੜੀਆਂ ਵੀ ਪਾਰਟੀਆਂ ਨੇ ਪੰਜਾਬ ਵਿੱਚ ਸੱਤਾ ਹੰਢਾਈ ਹੈ। ਉਹਨਾਂ ਪੰਜਾਬ ਨੂੰ ਆਰਥਿਕ ਪੱਖੋਂ ਹੀ ਕਮਜ਼ੋਰ ਨਹੀਂ ਕੀਤਾ ਬਲਕਿ ਸਭਿਆਚਾਰ, ਖੇਡਾਂ ਅਤੇ ਹਰਿਆਵਲ ਪੱਖੋਂ ਵੀ ਬਹੁਤ ਪੱਛੜਿਆ ਕੀਤਾ ਹੈ। Amritsar News

ਉਹਨਾਂ ਕਿਹਾ ਕਿ ਉਹਨਾਂ ਸਰਕਾਰਾਂ ਦਾ ਇਕੋ ਇੱਕ ਮਕਸਦ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਵੇਂ ਲੁੱਟਕੇ ਆਪਣੇ ਘਰ ਭਰਨੇ ਹਨ। ਉਹਨਾਂ ਪੰਜਾਬ ਦਾ ਵਿਨਾਸ਼ ਕਰਕੇ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਅੱਜ ਪੰਜਾਬ ਦੇ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ। ਲੋਕ ਹਰ ਪੱਖ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਸਗੋਂ ਦੂਸਰੇ ਸਾਰਿਆਂ ਪੱਖੋਂ ਵੀ ਮਜ਼ਬੂਤ ਕੀਤਾ ਹੈ। Amritsar News

Read This : ਖੁਸ਼ਖਬਰੀ! ਹੁਣ ਇਹ ਸਰਕਾਰ ਸਾਰੀਆਂ ਫ਼ਸਲਾਂ ’ਤੇ ਦੇਵੇਗੀ MSP, ਮੁੱਖ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ

ਉਹਨਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਉਹਨਾਂ ਵਲੋਂ ਹਲਕਾ ਅਜਨਾਲਾ ਅੰਦਰ ਇਸ ਸੀਜ਼ਨ ਦੌਰਾਨ 1 ਲੱਖ ਪੌਦੇ ਲਾਏ ਜਾ ਚੁੱਕੇ ਹਨ 9 ਉਹਨਾਂ ਕਿਹਾ ਅੱਜ ਸਮਾਂ ਕੰਮ ਕਰਨ ਦਾ ਹੈ ਅਤੇ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਹਨਾਂ ਕਿਹਾ ਕਿ ਅੱਜ ਲੋੜ ਹੈ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਵਿਦੇਸ਼ਾਂ ਵੱਲ ਧਕੇਲਿਆ ਹੈ। Amritsar News

ਆਪਣੇ ਨਿੱਜੀ ਸਵਾਰਥਾਂ ਲਈ ਹੱਸਦੇ ਵੱਸਦੇ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਇਸ ਗੱਲ ਨੂੰ ਲੈ ਕੇ ਪੰਜਾਬ ਦੇ ਲੋਕ ਇਹਨਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਦੀਆਂ ਸਭ ਤੋਂ ਵੱਧ ਦੋਖੀ ਹਨ। ਅਕਾਲੀ ਦਲ ਤੇ ਤੰਜ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਿਹੜੇ ਪੰਜਾਬ ਦੇ ਦੋਖੀ ਸਨ ਅੱਜ ਲੋਕਾਂ ਨੇ ਉਹਨਾਂ ਸਿਆਸੀ ਹਾਸ਼ੀਏ ਤੋਂ ਹੀ ਬਾਹਰ ਕਰ ਦਿੱਤਾ ਹੈ। ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਜਰੂਰ ਕਰਨ 9 ਉਹਨਾਂ ਕਿਹਾ ਕਿ ਸਾਨੂੰ ਆਪਣਾ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੰਵਾਰਨ ਲਈ ਆਪ ਅੱਗੇ ਆਉਣਾ ਪਵੇਗਾ। Amritsar News