ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਪ੍ਰਧਾਨ ਮੰਤਰੀ

Prime Minister, Gurdwara, Sri Ber Sahib

ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਪ੍ਰਧਾਨ ਮੰਤਰੀ

ਸੁਲਤਾਨਪੁਰ ਲੋਧੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੁਲਤਾਨਪੁਰ ਲੋਧੀ ਪਹੁੰਚੇ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬੀਬੀ ਜਗੀਰ ਕੌਰ ਨੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ। Prime Minister

ਪੀ. ਐੱਮ. ਮੋਦੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਲਾਈ ਪਵਿੱਤਰ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਥੋਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ।

ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਕਰੀਬਨ 15 ਮਿੰਟ ਦਾ ਸਮਾਂ ਗੁਜ਼ਾਰਿਆ। ਇਸ ਸਮੇਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪਵਿੱਤਰ ਵੇਂਈ ਦੇ ਦਰਸ਼ਨ ਕਰਵਾਉਣ ਦੀ ਇੱਛਾ ਜ਼ਾਹਰ ਕੀਤੀ। ਮੋਦੀ ਪਹਿਲਾਂ ਬਣੇ ਪ੍ਰੋਟੋਕਾਲ ਮੁਤਾਬਕ ਗੁਰਦੁਆਰਾ ਬੇਰ ਸਾਹਿਬ ਤੋਂ ਹੀ ਦਰਸ਼ਨ ਕਰਕੇ ਪਰਤ ਗਏ। ਨਰਿੰਦਰ ਮੋਦੀ ਦੀ ਫੇਰੀ ਨੂੰ ਦੇਖਦੇ ਹੋਏ ਅੱਜ ਤੜਕੇ ਤੋਂ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਅਤੇ ਬਾਹਰ ਸਖਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਕਰਨ ਵਾਲੇ ਹਨ। ਉਦਘਾਟਨ ਕਰਨ ਤੋਂ ਬਾਅਦ ਉਹ ਪਹਿਲੇ ਜੱਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।