PM Modi visits Adampur air base: ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ, ਭਾਰਤੀ ਹਵਾਈ ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

PM Modi visits Adampur air base
PM Modi visits Adampur air base: ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ, ਭਾਰਤੀ ਹਵਾਈ ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

PM Modi visits Adampur air base: ਚੰਡੀਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਪੰਜਾਬ ਪਹੁੰਚੇ ਹਨ। ਪ੍ਰਧਾਨ ਮੰਤਰੀ ਦਾ ਇਹ ਦੌਰਾ ਅਚਨਚੇਤ ਹੈ। ਦਰਅਸਲ ਪ੍ਰਧਾਨ ਮੰਤਰੀ ਆਦਮਪੁਰ ਏਅਰਬੇਸ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਭਾਰਤੀ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਜਵਾਨਾਂ ਨੇ ਉਨ੍ਹਾਂ ਨੂੰ ਮੌਜ਼ੂਦਾ ਸਥਿਤੀ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਫ਼ੌਜ ਦੇ ਜਵਾਨਾਂ ਦਾ ਹੌਂਸਲਾ ਵਧਾਇਆ।

ਜ਼ਿਕਰਯੋਗ ਹੈ ਕਿ ਭਾਰਤ ਦੇ ’ਆਪ੍ਰੇਸ਼ਨ ਸਿੰਦੂਰ’ ’ਚ ਹਵਾਈ ਫ਼ੌਜ ਵੱਡੀ ਭੂਮਿਕਾ ਨਿਭਾਈ ਹੈ। ਭਾਰਤ ਅਤੇ ਪਾਕਿਸਤਾਨ ਦੀ ਫ਼ੌਜ ਵਿਚਾਲੇ ਫਿਲਹਾਲ ਜੰਗਬੰਦੀ ਚੱਲ ਰਹੀ ਹੈ। ਪਾਕਿਸਤਾਨ ਵੱਲੋਂ ਕੀਤੇ ਗਏ ਹਮਲਿਆਂ ਨੂੰ ਨਾਕਾਮ ਕਰਨ ਮਗਰੋਂ ਭਾਰਤੀ ਫ਼ੌਜ ਨੇ ਜਵਾਬੀ ਕਾਰਵਾਈ ਸ਼ੁਰੂ ਕੀਤੀ ਤਾਂ ਪਾਕਿਸਤਾਨ ਨੇ ਗੋਡੇ ਟੇਕ ਦਿੱਤੇ। ਇਸ ਤੋਂ ਬਾਅਦ ਪਾਕਿਸਤਾਨ ਦੀ ਫ਼ੌਜ ਦੇ ਡੀਜੀਐਮਓ ਨੇ ਭਾਰਤੀ ਫ਼ੌਜ ਦੇ ਡੀਜੀਐਮਓ ਨੂੰ ਕਾਲ ਕਰ ਕੇ ਜੰਗਬੰਦੀ ਦਾ ਪ੍ਰਸਤਾਵ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਇਸ ’ਤੇ ਆਪਣੀ ਸ਼ਰਤਾਂ ’ਤੇ ਸਹਿਮਤੀ ਜਤਾਈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਤਵਾਦ ਖਿਲਾਫ਼ ਸਾਡੀ ਲੜਾਈ ਜਾਰੀ ਰਹੇਗੀ। PM Modi visits Adampur air base

PM Modi visits Adampur air base

Read Also : Pakistani Drone Attack: ਪਾਕਿਸਤਾਨੀ ਡਰੋਨ ਹਮਲੇ ‘ਚ ਜਖਮੀ ਮਹਿਲਾ ਦੀ ਮੌਤ

ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰਬੇਸ ’ਤੇ ਸੈਨਿਕਾਂ ਨਾਲ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਨੇ ਭਾਰਤ ਵਿਰੁੱਧ ਝੂਠਾ ਪ੍ਰਚਾਰ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਹਮਲੇ ਵਿੱਚ ਭਾਰਤ ਦੇ ਆਦਮਪੁਰ ਏਅਰਬੇਸ ਨੂੰ ਉਡਾ ਦਿੱਤਾ ਹੈ। ਪਰ ਪ੍ਰਧਾਨ ਮੰਤਰੀ ਦੇ ਜਹਾਜ਼ ਦੇ ਆਦਮਪੁਰ ਏਅਰਬੇਸ ’ਤੇ ਉਤਰਨ ਤੋਂ ਬਾਅਦ ਇਹ ਸਾਬਤ ਹੋ ਗਿਆ ਕਿ ਪਾਕਿਸਤਾਨ ਦਾ ਇਹ ਦਾਅਵਾ ਪੂਰੀ ਤਰ੍ਹਾਂ ਝੂਠਾ ਸੀ। ਕਿਉਂਕਿ ਭਾਰਤ ਦੇ ਸਭ ਤੋਂ ਵੀਵੀਆਈਪੀ ਦਾ ਜਹਾਜ਼ ਇਸ ਏਅਰਬੇਸ ’ਤੇ ਸਫਲਤਾਪੂਰਵਕ ਉਤਰਿਆ। ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਏਅਰਬੇਸ ਭਾਰਤ ਦੇ ਲੜਾਕੂ ਜਹਾਜ਼ ਮਿਗ 29 ਦਾ ਬੇਸ ਹੈ। ਏਅਰ ਚੀਫ ਮਾਰਸ਼ਲ ਏਪੀ ਸਿੰਘ ਵੀ ਪ੍ਰਧਾਨ ਮੰਤਰੀ ਦੇ ਨਾਲ ਸਨ। ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਆਦਮਪੁਰ ਏਅਰਬੇਸ ਦੁਸ਼ਮਣ ’ਤੇ ਆਪਣੇ ਤੇਜ਼ ਹਮਲੇ ਲਈ ਜਾਣਿਆ ਜਾਂਦਾ ਹੈ।

PM Modi meets jawans at Adampur air base in Punjab

ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ, ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਸਵੇਰੇ ਮੈਂ ਏਐਫਐਸ ਆਦਮਪੁਰ ਦਾ ਦੌਰਾ ਕੀਤਾ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ। ਭਾਰਤ ਸਾਡੇ ਹਥਿਆਰਬੰਦ ਬਲਾਂ ਦਾ ਸਾਡੇ ਦੇਸ਼ ਲਈ ਕੀਤੇ ਹਰ ਕੰਮ ਲਈ ਹਮੇਸ਼ਾ ਧੰਨਵਾਦੀ ਰਹੇਗਾ।

ਆਦਮਪੁਰ ਏਅਰਬੇਸ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਲੜਾਕੂ ਪਾਇਲਟਾਂ ਅਤੇ ਤਕਨੀਕੀ ਸਹਾਇਤਾ ਸਟਾਫ ਨਾਲ ਵੀ ਮੁਲਾਕਾਤ ਕੀਤੀ ਜਿਨ੍ਹਾਂ ਨੇ ਆਪ੍ਰੇਸ਼ਨ ਸਿੰਦੂਰ ਅਤੇ ਉਸ ਤੋਂ ਬਾਅਦ ਪਾਕਿਸਤਾਨ ਵਿਰੁੱਧ ਭਾਰਤੀ ਹਮਲਿਆਂ ਨੂੰ ਅੰਜਾਮ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਹਵਾਈ ਸੈਨਾ ਦੇ ਇਨ੍ਹਾਂ ਬਹਾਦਰ ਸੈਨਿਕਾਂ ਨੂੰ ਮਿਲਣ ਦੀ ਇੱਛਾ ਪ੍ਰਗਟ ਕੀਤੀ ਸੀ।