ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Narendra Modi

ਦੇਸ਼ ਭਰ ’ਚ 46 ਥਾਵਾਂ ’ਤੇ ਰੁਜ਼ਗਾਰ ਮੇਲੇ ਲਗਾਏ ਗਏ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਭਰਤੀ ਕੀਤੇ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ’ਚ 46 ਥਾਵਾਂ ’ਤੇ ਰੁਜ਼ਗਾਰ ਮੇਲੇ ਲਗਾਏ ਗਏ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 51,000 ਤੋਂ ਵੱਧ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਇੱਕ ਨੌਕਰੀ ਮੇਲੇ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਸ਼ਾਸਨ ਵਿੱਚ ਤਕਨਾਲੋਜੀ ਦੀ ਵੱਧ ਰਹੀ ਵਰਤੋਂ ‘ਤੇ ਵੀ ਜ਼ੋਰ ਦਿੱਤਾ।

ਮੋਦੀ (Narendra Modi) ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਵਿੱਚ ਤਕਨਾਲੋਜੀ ਦੀ ਵਰਤੋਂ ਨਾਲ ਭ੍ਰਿਸ਼ਟਾਚਾਰ ਅਤੇ ਜਟਿਲਤਾਵਾਂ ਨੂੰ ਨੱਥ ਪਾਈ ਗਈ ਹੈ ਅਤੇ ਭਰੋਸੇਯੋਗਤਾ ਅਤੇ ਆਰਾਮ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਤਕਨਾਲੋਜੀ ਦੀ ਵਰਤੋਂ ਰਾਹੀਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.), ਰੇਲ ਟਿਕਟ ਬੁਕਿੰਗ ਅਤੇ ਡਿਜੀਟਲ ਲਾਕਰ ਆਦਿ ਸਹੂਲਤਾਂ ਦਾ ਹਵਾਲਾ ਦਿੰਦਿਆਂ ਨਵ-ਨਿਯੁਕਤ ਕਰਮਚਾਰੀਆਂ ਨੂੰ ‘ਨਾਗਰਿਕ-ਪਹਿਲਾਂ’ ਦੀ ਭਾਵਨਾ ਨਾਲ ਕੰਮ ਕਰਨ ਦੀ ਸਲਾਹ ਦਿੱਤੀ। . ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ।

ਇਹ ਵੀ ਪਡ਼੍ਹੋ : ਚੋਰਾਂ ਨੇ ਫਿਲਮੀ ਸਟਾਇਲ ’ਚ ਗਹਿਣਿਆਂ ਦੀ ਦੁਕਾਨ ਤੋਂ ਕੀਤੀ 25 ਕਰੋੜ ਦੀ ਚੋਰੀ

ਇਸ ਮੌਕੇ ਉਨਾਂ ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਕਿਹਾ ਕਿ ਇਹ ਇਤਿਹਾਸਕ ਬਿੱਲ ਲੋਕ ਸਾਭਾ ਤੇ ਰਾਜ ਸਭਾ ਸਭਾ ’ਚ ਪਾਸ ਹੋ ਗਿਆ ਹੈ। ਇਹ ਦੇਸ਼ ਲਈ ਇਤਿਹਾਸਕ ਫੈਸਲਿਆਂ ਅਤੇ ਪ੍ਰਾਪਤੀਆਂ ਦਾ ਸਮਾਂ ਹੈ ਅਤੇ ਸੰਸਦ ਵੱਲੋਂ ਹਾਲ ਹੀ ਵਿੱਚ ਪਾਸ ਕੀਤਾ ਗਿਆ ਮਹਿਲਾ ਰਾਖਵਾਂਕਰਨ ਬਿੱਲ ਦੇਸ਼ ਦੀ 50 ਫੀਸਦੀ ਆਬਾਦੀ ਨੂੰ ਵੱਡਾ ਹੁਲਾਰਾ ਦੇਵੇਗਾ। ਮਹਿਲਾ ਰਿਜ਼ਰਵੇਸ਼ਨ ਬਿੱਲ ਦੇ ਪਾਸ ਹੋਣ ਨਾਲ ਦੇਸ਼ ਲਈ ਇੱਕ ਨਵੇਂ ਭਵਿੱਖ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੜਕੀਆਂ ਲਈ ਭਵਿੱਖ ਦੇ ਨਵੇਂ ਦਰਵਾਜ਼ੇ ਖੋਲ੍ਹਣਾ ਉਨ੍ਹਾਂ ਦੀ ਸਰਕਾਰ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ 30 ਸਾਲਾਂ ਤੋਂ ਲਟਕਿਆ ਇਹ ਮੁੱਦਾ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਰਿਕਾਰਡ ਵੋਟਾਂ ਨਾਲ ਪਾਸ ਹੋ ਚੁੱਕਾ ਹੈ।

LEAVE A REPLY

Please enter your comment!
Please enter your name here