ਸਾਡੇ ਨਾਲ ਸ਼ਾਮਲ

Follow us

12.7 C
Chandigarh
Tuesday, February 17, 2026
More
    Home Breaking News ਦੇਸ਼ ਲਈ ਨੇਤਾਜੀ...

    ਦੇਸ਼ ਲਈ ਨੇਤਾਜੀ ਦੇ ਮਹੱਤਵਪੂਰਨ ਯੋਗਦਾਨ ’ਤੇ ਹਰ ਭਾਰਤੀ ਨੂੰ ਮਾਣ : ਮੋਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ

    ਸੱਚ ਕਹੂੰ ਨਿਊਜ਼
    ਨਵੀਂ ਦਿੱਲੀ, 23 ਜਨਵਰੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਅੱਜ ਕਿਹਾ ਕਿ ਹਰ ਭਾਰਤੀ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਮਾਣ ਹੈ। ਮੋਦੀ ਨੇ ਲੋਕਾਂ ਨੂੰ ‘ਪਰਾਕ੍ਰਮ ਦਿਵਸ’ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਸਰਕਾਰ ਨੇ ਆਜਾਦ ਹਿੰਦ ਫੌਜ ਦੇ ਸੰਸਥਾਪਕ ਬੋਸ ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ’ ਦੇ ਰੂਪ ’ਚ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,‘‘ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਮਾਣ ਹੈ।’’

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here