ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਰੂਰ ਦੇ 70 ਸਾਲਾ ਵਿਅਕਤੀ ਨਾਲ ਮੁਬਾਇਲ ‘ਤੇ ਕੀਤੀ ਗੱਲਬਾਤ

Sangrur

ਮੁਬਾਇਲ ਰਾਹੀਂ ਉਨ੍ਹਾਂ ਦੀ ਸਿਹਤ ਸਬੰਧੀ ਲਈ ਜਾਣਕਾਰੀ

ਸੰਗਰੂਰ (ਨਰੇਸ਼ ਕੁਮਾਰ)। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੰਗਰੂਰ ਦੇ 70 ਸਾਲਾ ਵਿਅਕਤੀ ਜੋਗੀ ਰਾਮ ਸਾਹਨੀ ਜਿਹੜੇ ਭਾਰਤੀ ਜਨਤਾ ਪਾਰਟੀ ਦੇ ਪੁਰਾਣੇ ਵਰਕਰ ਹਨ, ਨਾਲ ਮੁਬਾਇਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਜਿਉਂ ਹੀ ਇਸ ਗੱਲ ਬਾਰੇ ਭਾਜਪਾ ਵਰਕਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਜੋਗੀ ਰਾਮ ਸਾਹਨੀ ਦੇ ਘਰ ਵੱਲ ਵਹੀਰਾਂ ਘੱਤ ਲਈਆਂ ਇਸ ਸਬੰਧੀ ਗੱਲਬਾਤ ਕਰਦਿਆਂ ਜੋਗੀ ਰਾਮ ਸਾਹਨੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਨ੍ਹਾਂ ਨੂੰ ਫੋਨ ਆਇਆ ਅਤੇ ਉਨ੍ਹਾਂ ਦੀ ਸਿਹਤ ਅਤੇ ਪਰਿਵਾਰ ਬਾਰੇ ਜਾਣਕਾਰੀ ਹਾਸਲ ਕੀਤੀ ਸਾਹਨੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਕੀ ਕੰਮ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸਿਹਤ ਬਾਰੇ ਵੀ ਪੁੱਛਿਆ

ਜਿਸ ਦੇ ਜਵਾਬ ਵਿੱਚ ਸਾਹਨੀ ਨੇ ਆਪਣੇ ਕੰਮ ਬਾਰੇ ਦੱਸ ਦਿੱਤਾ ਸਾਹਨੀ ਨੇ ਕਿਹਾ ਉਹ ਉਨ੍ਹਾਂ ਨੂੰ ਆਪਣਾ ਬਾਇਓ ਡਾਟਾ ਭੇਜ ਦੇਣਗੇ ਤਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਉਹ ਚੰਗੀ ਤਰ੍ਹਾਂ ਜਾਣਦੇ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸਿਹਤ ਬਾਰੇ ਵੀ ਪੁੱਛਿਆ ਮੋਦੀ ਨੇ ਉਨ੍ਹਾਂ ਨੂੰ ਇਹ ਵੀ ਪੁੱਛਿਆ ਕਿ ਕਿਸੇ ਚੀਜ਼ ਦੀ ਕਮੀ ਤਾਂ ਨਹੀਂ ਤਾਂ ਸਾਹਨੀ ਨੇ ਨਾਂਹ ਵਿੱਚ ਜਵਾਬ ਦੇ ਦਿੱਤਾ। ਮੋਦੀ ਨੇ ਫਿਰ ਕਿਹਾ ਕਿ ਜੇਕਰ ਕੋਈ ਸਮੱਸਿਆ ਹੋਵੇ ਤਾਂ ਉਨ੍ਹਾਂ ਨੂੰ ਜ਼ਰੂਰ ਦੱਸਿਆ ਜਾਵੇ।

ਸਾਹਨੀ ਨੇ ਕਿਹਾ ਕਿ ਜਦੋਂ ਅਚਾਨਕ ਪ੍ਰਧਾਨ ਮੰਤਰੀ ਦਾ ਫੋਨ ਆਇਆ ਤਾਂ ਉਨ੍ਹਾਂ ਨੂੰ ਕੁਝ ਸਮਝ ਹੀ ਨਹੀਂ ਲੱਗੀ ਕਿ ਉਹ ਕੀ ਕਰਨ ਅਤੇ ਉਹ ਪੂਰੀ ਤਰ੍ਹਾਂ ਡੌਰ ਭੌਰ ਹੋ ਗਏ ਅਤੇ ਜਿਹੜਾ ਕੁਝ ਮੂੰਹ ਵਿੱਚ ਆਇਆ ਬੋਲੀ ਗਏ ਸਾਹਨੀ ਨੇ ਦੱਸਿਆ ਕਿ ਪਹਿਲਾਂ ਪ੍ਰਧਾਨ ਮੰਤਰੀ ਦੇ ਨਿੱਜੀ ਸਹਾਇਕ ਦਾ ਫੋਨ ਆਇਆ ਸੀ ਜਿਨ੍ਹਾਂ ਨੇ ਕਿਹਾ ਸੀ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨਾਲ ਗੱਲਬਾਤ ਕਰਨਗੇ।

ਮੈਥੋਂ ਸੂਬਾ ਪ੍ਰਧਾਨ ਨੇ ਇਸ ਸਬੰਧੀ ਜਾਣਕਾਰੀ ਮੰਗੀ ਸੀ : ਦਿਓਲ

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਸਪੈਸ਼ਲ ਮੁਬਾਇਲ ਕਰਕੇ ਇਹ ਜਾਣਕਾਰੀ ਮੰਗੀ ਸੀ ਕਿ ਜ਼ਿਲ੍ਹੇ ਵਿੱਚ ਸਭ ਤੋਂ ਪੁਰਾਣੇ ਭਾਜਪਾ ਵਰਕਰ ਦਾ ਨਾਂਅ ਅਤੇ ਮੁਬਾਇਲ ਨੰਬਰ ਦਿੱਤਾ ਜਾਵੇ ਅਤੇ ਉਨ੍ਹਾਂ ਨੇ ਜੋਗੀ ਰਾਮ ਸਾਹਨੀ ਬਾਰੇ ਜਾਣਕਾਰੀ ਭੇਜੀ ਸੀ। ਦਿਓਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਨਹੀਂ ਸੀ ਪਤਾ ਕਿ ਇਹ ਨਾਂਅ ਕਿਉਂ ਮੰਗੇ ਜਾ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।