ਸਾਡੇ ਨਾਲ ਸ਼ਾਮਲ

Follow us

11.4 C
Chandigarh
Monday, February 2, 2026
More
    Home Breaking News ਅੱਜ ਪੰਜਾਬ ਆਉਣ...

    ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰਨਗੇ ਕੈਂਸਰ ਹਸਪਤਾਲਾ ਦਾ ਉਦਘਾਟਨ

    Narendra Modi Sachkahoon

    ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰਨਗੇ ਕੈਂਸਰ ਹਸਪਤਾਲਾ ਦਾ ਉਦਘਾਟਨ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ’ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਪ੍ਰਧਾਨ ਮੰਤਰੀ ਦੀ ਪਿਛਲੀ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਦਿੱਤੀ ਗਈ ਸੀ। ਇਸ ਲਈ ਇਸ ਵਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਸੁਰੱਖਿਆ ਸੰਭਾਲ ਲਈ ਹੈ।

    2 ਕਿਲੋਮੀਟਰ ਦਾ ਇਲਾਕਾ ਸੀਲ, ਡਰੋਨ ’ਤੇ ਪਾਬੰਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਸਪਤਾਲ ਦੇ ਆਲੇ-ਦੁਆਲੇ ਦੇ 2 ਕਿਲੋਮੀਟਰ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਖੇਤਰ ਵਿੱਚ ਧਾਰਾ 144 ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਕਿਸੇ ਵੀ ਬਾਹਰੀ ਵਿਅਕਤੀ ਨੂੰ ਵੈਧ ਪਾਸ ਤੋਂ ਬਿਨਾਂ ਹਸਪਤਾਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here