20 ਸਾਲਾਂ ਬਾਅਦ ਪਟਿਆਲਾ ਪੁੱਜਣਗੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ

Prime Minister in Patiala

ਸਾਲ 2004 ’ਚ ਪਰਨੀਤ ਕੌਰ ਦੇ ਵਿਰੋਧ ’ਚ ਪੁੱਜੇ ਸਨ ਅਟਲ ਬਿਹਾਰੀ ਵਾਜਪਾਈ | Prime Minister in Patiala

ਪਟਿਆਲਾ (ਖੁਸ਼ਵਰੀ ਸਿੰਘ ਤੂਰ)। ਲੋਕ ਸਭਾ ਪਟਿਆਲਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਇਕੱਠ ਕਰਨ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਪਟਿਆਲਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ 20 ਸਾਲਾਂ ਬਾਅਦ ਪੁੱਜ ਰਹੇ ਹਨ। ਜਦੋਂ ਕਿ ਇਸ ਤੋਂ ਪਹਿਲਾਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਪਟਿਆਲਾ ਵਿਖੇ ਅਕਾਲੀ-ਭਾਜਪਾ ਉਮੀਦਵਾਰ ਦੇ ਹੱਕ ਵਿੱਚ ਸੰਬੋਧਨ ਕੀਤਾ ਗਿਆ ਸੀ। (Prime Minister in Patiala)

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਕੇਂਦਰੀ ਅਤੇ ਪੰਜਾਬ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਆਪਣੇ ਮੋਰਚੇ ਸੰਭਾਲ ਲਏ ਗਏ ਹਨ। ਭਾਜਪਾ ਉਮੀਦਵਾਰ ਪਰਨੀਤ ਕੌਰ ਵੀ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਪੂਰੇ ਉਤਸ਼ਾਹ ਵਿੱਚ ਹਨ ਅਤੇ ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ 23 ਮਈ ਨੂੰ ਪੋਲੋ ਗਰਾਊੁਂਡ ਵਿਖੇ ਪੁੱਜ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਣਨ ਕਿਉੁਂਕਿ ਪੰਜਾਬ ਅਤੇ ਦੇਸ਼ ਦਾ ਭਵਿੱਖ ਉਨ੍ਹਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਦੱਸਣਯੋਗ ਹੈ ਕਿ 20 ਸਾਲ ਪਹਿਲਾ ਸਾਲ 2004 ਵਿੱਚ ਲੋਕ ਸਭਾ ਚੋਣਾਂ ਮੌਕੇ ਪੋਲੋ ਗਰਾਊੁਂਡ ਵਿੱਚ ਹੀ ਅਕਾਲੀ-ਭਾਜਪਾ ਦੇ ਉਮੀਦਵਾਰ ਕੈਪਟਨ ਕੰਵਲਜੀਤ ਸਿੰਘ ਦੇ ਹੱਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਪੁੱਜੇ ਸਨ। (Prime Minister in Patiala)

ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੱਡੀ ਨੇੜਤਾ

ਉਹ ਇਸ ਦੌਰਾਨ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਵਿੱਚ ਪੁੱਜੇ ਸਨ, ਜਦੋਂ ਕਿ ਇਸ ਵਾਰ ਹਾਲਾਤ ਵੱਖਰੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸੀ ਤੋਂ ਭਾਜਪਾਈ ਬਣੀ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਲੋਕਾਂ ਨੂੰ ਸੰਬੋਧਨ ਕਰਨ ਲਈ ਪੁੱਜ ਰਹੇ ਹਨ। ਸਾਲ 2004 ਵਿੱਚ ਭਾਜਪਾਈ ਪ੍ਰਧਾਨ ਮੰਤਰੀ ਦੀ ਆਮਦ ਵੀ ਕੈਪਟਨ ਕੰਵਲਜੀਤ ਸਿੰਘ ਦਾ ਬੇੜਾ ਪਾਰ ਨਹੀਂ ਲਾ ਸਕੀ ਅਤੇ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਜੇਤੂ ਰਹੇ ਸਨ। ਇੱਧਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਾਲੀ ਦਲ, ਕਾਂਗਰਸ ਅਤੇ ਆਪ ਉਮੀਦਵਾਰਾਂ ਦੇ ਵਿਰੋਧ ਵਿੱਚ ਪੋਲੋ ਗਰਾਊੁਂਡ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ। ਚਰਚਾ ਇਹ ਵੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੱਡੀ ਨੇੜਤਾ ਹੈ, ਜਿਸ ਕਾਰਨ ਪਟਿਆਲਾ ਨੂੰ ਸਭ ਤੋਂ ਪਹਿਲਾਂ ਚੁਣਿਆ ਗਿਆ ਹੈ।

ਅਮਰਿੰਦਰ ਸਿੰਘ ਵੀ ਪਹਿਲੀ ਵਾਰ ਪੁੱਜਣਗੇ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ’ਤੇ ਪਟਿਆਲਾ ਪੁੱਜਣਗੇ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਟਿਆਲਾ ਵਿਖੇ ਗੇੜਾ ਨਹੀਂ ਮਾਰਿਆ। ਪਰਨੀਤ ਕੌਰ ਦੀ ਚੋਣ ਮੁਹਿੰਮ ਵਿੱਚ ਵੀ ਅਜੇ ਕੈਪਟਨ ਅਮਰਿੰਦਰ ਸ਼ਾਮਲ ਨਹੀਂ ਹੋਏ। ਪਰਨੀਤ ਕੌਰ ਵੱਲੋਂ ਕਾਗਜ਼ ਭਰਨ ਮੌਕੇ ਵੀ ਅਮਰਿੰਦਰ ਸਿੰਘ ਸ਼ਾਮਲ ਨਹੀਂ ਹੋਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਬਿਮਾਰ ਸਨ ਅਤੇ ਆਪਣਾ ਇਲਾਜ ਕਰਵਾ ਰਹੇ ਹਨ। ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਕਾਗਜ਼ ਭਰਨ ਮੌਕੇ ਜ਼ਰੂਰ ਪੁੱਜੇ ਸਨ, ਪਰ ਪਰਨੀਤ ਕੌਰ ਅਤੇ ਉਨ੍ਹਾਂ ਦੀ ਪੁੱਤਰੀ ਜੈਇੰਦਰ ਕੌਰ ਵੱਲੋਂ ਹੀ ਪ੍ਰਚਾਰ ਕੀਤਾ ਜਾ ਰਿਹਾ ਹੈ।

Also Read : ਵੱਧਦੇ ਤਾਪਮਾਨ ਦੇ ਹੱਲ ਲਈ ਸੁਚੇਤ ਹੋਣ ਦੀ ਲੋੜ