ਪ੍ਰਧਾਨ ਮੰਤਰੀ ਦਾ ਰਾਜਾਂ ‘ਚ ਗੁਲਦਸਤੇ ਨਾਲ ਨਹੀਂ, ਇੱਕ ਫੁੱਲ ਨਾਲ ਹੋਵੇਗਾ ਸਵਾਗਤ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਦੇ ਅਨੁਸਾਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਫੁੱਲਾਂ ਦਾ ਗੁਲਦਾਸਤਾ ਦੇ ਕੇ ਨਹੀਂ ਕੀਤਾ ਜਾਵੇਗਾ ਸਗੋਂ ਖਾਦੀ ਦੇ ਰੁਮਾਲ ‘ਚ ਇੱਕ ਫੁੱਲ ਰੱਖ ਕੇ ਕੀਤਾ ਜਾਵੇ, ਜਾਂ ਫਿਰ ਕੋਈ ਕਿਤਾਬ ਵੀ ਪ੍ਰਧਾਨ ਮੰਤਰੀ ਨੂੰ ਭੇਂਟ ਕਰਕੇ ਸਨਮਾਨ ਦਰਸਾਇਆ ਜਾ ਸਕਦਾ ਹੈ
ਗ੍ਰਹਿ ਮੰਤਰਾਲੇ ਵੱਲੋਂ ਸਾਰਿਆਂ ਸੂਬਾ ਸਰਕਾਰਾਂ ਦੇ ਮੁੱਖ ਸਕੱਤਰ ਤੇ ਸੰਘ ਸ਼ਾਸਿਤ ਖੇਤਰ ਦੇ ਪ੍ਰਸ਼ਾਸਕਾਂ ਨੂੰ ਭੇਜੇ ਪੱਤਰ ‘ਚ ਪ੍ਰਧਾਨ ਮੰਤਰੀ ਦੇ ਸਵਾਗਤ ਸਬੰਧੀ ਉਨ੍ਹਾਂ ਦੀ ਅਪੀਲ ਦੀ ਪਾਲਣਾ ਯਕੀਨੀ ਕਰਨ ਲਈ ਕਿਹਾ ਗਿਆ ਹੈ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ੁੱਭ ਕਾਮਨਾ ਵਜੋਂ ਫੁੱਲਾਂ ਦੇ ਗੁਲਦਸਤੇ ਦੇਣ ਦੀ ਬਜਾਇ ਪੁਸਤਕ ਭੇਂਟ ਕਰਨ ਦੀ ਅਪੀਲ ਕੀਤੀ ਸੀ ਉਨ੍ਹਾਂ ਕਿਹਾ ਸੀ ਕਿ ਪੜ੍ਹਨ ਨਾਲੋਂ ਜ਼ਿਆਦਾ ਆਨੰਦ ਕਿਸੇ ਹੋਰ ਕੰਮ ‘ਚ ਨਹੀਂ ਆਉਂਦਾ ਤੇ ਗਿਆਨ ਨਾਲ ਵੱਡੀ ਕੋਈ ਤਾਕਤ ਨਹੀਂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।