ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚ ਕੈਦੀ ਦੀ ਮੌਤ ਦਾ ਮਾਮਲਾ: ਦੋਸ਼ੀ ਧਿਰ ਨੇ ਵੀਡੀਓ ਬਣਾ ਕੇ ਵਾਇਰਲ ਕੀਤੀ, ਪੁਲਿਸ ਮੁਲਾਜ਼ਮਾਂ ‘ਤੇ ਦਵਿੰਦਰ ਨੂੰ ਮਾਰਨ ਦੇ ਇਲਜ਼ਾਮ
ਚੰਡੀਗੜ੍ਹ। ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਲਾਠੀਚਾਰਜ ‘ਚ ਮਾਰੇ ਗਏ ਨੌਜਵਾਨ ਦਵਿੰਦਰ ਸਿੰਘ ਦੀ ਵੀਡੀਓ ਸਾਹਮਣੇ ਆਉਣ ਤੋਂ 24 ਘੰਟੇ ਬਾਅਦ ਦੂਜੇ ਪਾਸੇ ਦੀ ਵੀਡਿਓ ਸਾਹਮਣੇ ਆਈ ਹੈ। ਦੂਜੇ ਪੱਖ ਨੇ ਜੇਲ ਤੋਂ ਇਸ ਦੀ ਵੀਡੀਓ ਵਾਇਰਲ ਕਰਕੇ ਦਵਿੰਦਰ ਦੀ ਮੌਤ ਲਈ ਖੁਦ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਹ ਉਹੀ ਦੂਜਾ ਪੱਖ ਹੈ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਮੁਲਜ਼ਮ ਦੱਸ ਕੇ ਟਾਲ-ਮਟੋਲ ਕਰ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੁਲਜ਼ਮ ਧਿਰ ’ਤੇ ਲੱਗੇ ਦੋਸ਼ਾਂ ਤੋਂ ਸੰਤੁਸ਼ਟ ਨਹੀਂ ਹਨ ਅਤੇ ਵੀਰਵਾਰ ਨੂੰ ਭੰਡਾਰੀ ਪੁਲ ’ਤੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦੇਣ ਦੀ ਗੱਲ ਕਰ ਰਹੇ ਹਨ।
ਗੱਲ ਕੀ ਹੈ
ਜ਼ਿਕਰਯੋਗ ਹੈ ਕਿ ਜੇਲ ਤੋਂ ਸਿਵਲ ਹਸਪਤਾਲ ਪਹੁੰਚੇ ਦਵਿੰਦਰ ਸਿੰਘ ਦੀ 1 ਮਾਰਚ ਨੂੰ ਇਲਾਜ ਦੌਰਾਨ ਮੌਤ ਹੋ ਗਈ ਸੀ। ਦਵਿੰਦਰ ਨੇ ਮਰਨ ਤੋਂ ਪਹਿਲਾਂ ਆਪਣੀ ਇਕ ਵੀਡੀਓ ਬਣਾਈ ਅਤੇ ਜੇਲ੍ਹ ਪ੍ਰਸ਼ਾਸਨ ‘ਤੇ ਉਸ ਨਾਲ ਕੁੱਟਮਾਰ ਕਰਨ ਦਾ ਦੋਸ਼ ਲਾਇਆ। ਵੀਡੀਓ ਵਿੱਚ ਦਵਿੰਦਰ ਸਿੰਘ ਨੇ ਤਿੰਨ ਡਿਪਟੀ ਜੇਲ੍ਹ ਸੁਪਰਡੈਂਟਾਂ ਦੇ ਨਾਂ ਵੀ ਲਏ ਹਨ ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਸੀ। ਮੌਤ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਦਵਿੰਦਰ ਦੇ ਬਿਆਨ ਨੂੰ ਗਲਤ ਦੱਸਦੇ ਹੋਏ ਪੂਰੀ ਘਟਨਾ ਦਾ ਦੋਸ਼ ਦੋ ਨੌਜਵਾਨਾਂ ‘ਤੇ ਮੜ੍ਹ ਦਿੱਤਾ, ਜਿਨ੍ਹਾਂ ਨਾਲ ਮ੍ਰਿਤਕ ਦਵਿੰਦਰ ਦੀ ਲੜਾਈ ਹੋਈ ਸੀ। ਪਰ ਹੁਣ ਦੋਵਾਂ ਨੌਜਵਾਨਾਂ ਨੇ ਜੇਲ੍ਹ ‘ਚੋਂ ਹੀ ਆਪਣੀ ਵੀਡੀਓ ਵਾਇਰਲ ਕਰ ਦਿੱਤੀ ਹੈ। ਜਿਸ ਵਿੱਚ ਦੋਨੋਂ ਹੀ ਦਵਿੰਦਰ ਦੀਆਂ ਗੱਲਾਂ ਨੂੰ ਦੁਹਰਾ ਰਹੇ ਹਨ ਅਤੇ ਉਸਦੀ ਮੌਤ ਲਈ ਜੇਲ੍ਹ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ