Heroin: (ਅਸ਼ੋਕ ਗਰਗ) ਬਠਿੰਡਾ। ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਨੇੜੇ ਇੱਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਹੋਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਸੀਆਈਏ-1 ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਰਿੰਗ ਰੋਡ ’ਤੇ ਉਹ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ। Heroin
ਇਹ ਵੀ ਪੜ੍ਹੋ: Drug Free Punjab: ਫਰੀਦਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 4 ਮੁਲਜ਼ਮ ਕਾਬੂ
ਇਸ ਦੌਰਾਨ ਉਨ੍ਹਾਂ ਨੇ ਜਦੋਂ ਇੱਕ ਕਾਰ ਚਾਲਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗਰਾਮ 34 ਮਿਲੀ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਕੈਂਟ ਪੁਲਿਸ ਨੇ ਫੜ੍ਹੇ ਗਏ ਵਿਅਕਤੀ ਜੈਦੇਵ ਵਾਸੀ ਸਾਂਈ ਨਗਰ ਬਠਿੰਡਾ ਖਿਲਾਫ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ। ਪੁਲਿਸ ਅਨੁਸਾਰ ਮੁਲਜਮ ਖਿਲਾਫ ਪਹਿਲਾਂ ਤਿੰਨ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਮੁਕੱਦਮੇ ਤਹਿਤ ਇਹ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ਜੋ ਹੁਣ ਜੇਲ੍ਹ ਵਿੱਚੋਂ ਛੁੱਟੀ ਆਇਆ ਸੀ ਜਿਸ ਨੇ ਚਿੱਟੇ ਦਾ ਧੰਦਾ ਸ਼ੁਰੂ ਕਰ ਦਿੱਤਾ। Heroin