ਪੇਸ਼ੀ ‘ਤੇ ਆਇਆ ਕੈਦੀ ਸਾਥੀਆਂ ਨਾਲ ਫਰਾਰ

Prisoners

Prisoners | ਪਿੱਛਾ ਕਰਦੀ ਪੁਲਿਸ ‘ਤੇ ਵਰ੍ਹਾਈਆਂ ਗੋਲੀਆਂ

ਸੰਗਰੂਰ। ਸੰਗਰੂਰ ਦੀ ਮੂਨਕ ਅਦਾਲਤ ਵਿਚ ਬਠਿੰਡਾ ਪੁਲਿਸ ਭਗਵਾਨ ਸਿੰਘ ਗੱਗੀ (23) ਨਾਂਅ ਦੇ ਕੈਦੀ ਨੂੰ ਪੇਸ਼ੀ ਲਈ ਲੈ ਕੇ ਆਈ ਸੀ। ਪੇਸ਼ੀ ਤੋਂ ਬਾਅਦ ਜਿਵੇਂ ਹੀ ਪੁਲਿਸ ਪਾਰਟੀ ਨੇ ਉਸ ਨੂੰ ਵਾਪਸ ਲਿਜਾਣ ਲਈ ਗੱਡੀ ਵਿਚ ਬਿਠਾਇਆ ਤਾਂ ਉਸ ਨੇ ਉਲਟੀ ਆਉਣ ਦਾ ਬਹਾਨਾ ਬਣਾਇਆ ਅਤੇ ਗੱਡੀ ਵਿਚੋਂ ਬਾਹਰ ਨਿਕਲ ਗਿਆ। ਇਸ ਦੌਰਾਨ ਉਥੇ ਇਕ ਬਰੇਜਾ ਗੱਡੀ ਵਿਚ ਸਵਾਰ ਹੋ ਕੇ ਆਏ ਗੱਗੀ ਦੇ ਸਾਥੀ ਉਸ ਨੂੰ ਲੈ ਕੇ ਫਰਾਰ ਹੋ ਗਏ। ਪੁਲਿਸ ਪਾਰਟੀ ਨੇ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫਾਈਰਿੰਗ ਕਰ ਦਿੱਤੀ, ਜਿਸ ਨਾਲ ਚਰਨਜੀਤ ਸਿੰਘ ਨਾਂਅ ਦੇ ਪੁਲਸ ਕਰਮਚਾਰੀ ਦੀ ਲੱਤ ‘ਤੇ ਗੋਲੀ ਲੱਗ ਗਈ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਉਥੇ ਹੀ ਪੁਲਿਸ ਨੇ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Prisoners

LEAVE A REPLY

Please enter your comment!
Please enter your name here