ਦੇਸ਼ ਦੇ ਵਿਕਾਸ ਨੂੰ ਅੱਗੇ ਲਿਜਾਣ ਲਈ ਨਿੱਜੀ ਕੰਪਨੀਆਂ ਸਹਿਯੋਗ ਕਰਨ:ਅਰੁਣ ਜੇਤਲੀ

Private, Companies, Cooperate, Country's Development, Arun Jaitley, Finanace minister

ਲੁਧਿਆਣਾ ਵਿਖੇ ‘ਸੱਤਿਆ ਭਾਰਤੀ ਅਭਿਆਨ’ ਸਮਾਗਮ ਵਿੱਚ ਸ਼ਿਰਕਤ

ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ਦਾ ਮੁਹਾਂਦਰਾ ਸੰਵਾਰਨ ਅਤੇ ਦੇਸ਼ ਵਿੱਚ ਚੱਲ ਰਹੀ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਅੱਗੇ ਆਉਣ। ਦੇਸ਼ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਨਿਰਧਾਰਤ ਕੀਤੇ ਗਏ ਟੀਚਿਆਂ ਨੂੰ ਨਿੱਜੀ ਖੇਤਰ ਦੇ ਸਹਿਯੋਗ ਬਿਨਾ ਪ੍ਰਾਪਤ ਕਰਨਾ ਬਹੁਤ ਕਠਿਨ ਹੈ।

ਅੱਜ ਸਥਾਨਕ ਸੱਤ ਪਾਲ ਮਿੱਤਲ ਸਕੂਲ ਵਿਖੇ ‘ਸੱਤਿਆ ਭਾਰਤੀ ਅਭਿਆਨ’ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ੁਰੂ ਕੀਤੇ ਪ੍ਰੋਗਰਾਮਾਂ ਦੇ ਚੱਲਦਿਆਂ ਭਾਰਤ ਵਿਸ਼ਵ ਦਾ ਉਹ ਦੇਸ਼ ਬਣ ਗਿਆ ਹੈ, ਜੋ ਕਿ ਸਭ ਤੋਂ ਵੱਧ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ।

ਕਿਹਾ, ਜੀਐੱਸਟੀ ਨਾਲ ਵਪਾਰੀਆਂ, ਕਾਰੋਬਾਰੀਆਂ ਤੇ ਕਰਦਾਤਾਵਾਂ ਦੀਆਂ ਮੁਸ਼ਕਿਲਾਂ ਘਟਣਗੀਆਂ ਅਤੇ ਦੇਸ਼ ਦਾ ਵਿਕਾਸ ਹੋਵੇਗਾ

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨਿੱਜੀ ਖੇਤਰ ਦੀਆਂ ਕੰਪਨੀਆਂ ਆਪਣੀ ਸਮਾਜਿਕ ਵਪਾਰਕ ਜਿੰਮੇਵਾਰੀ ਨੂੰ ਸਮਝਦਿਆਂ ਆਪਣੇ ਮੁਨਾਫ਼ੇ ਦਾ 2 ਫੀਸਦੀ ਹਿੱਸਾ ਦੇਸ਼ ਦੇ ਵਿਕਾਸ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀ ਹਰੇਕ ਕੰਪਨੀ ਇਮਾਨਦਾਰੀ ਨਾਲ ਆਪਣਾ 2 ਫੀਸਦੀ ਹਿੱਸਾ ਪਾਵੇ ਤਾਂ ਸਾਲਾਨਾ 14-15 ਹਜ਼ਾਰ ਕਰੋੜ ਰੁਪਏ ਦੇਸ਼ ਦੇ ਵਿਕਾਸ ‘ਤੇ ਲੱਗ ਸਕਦੇ ਹਨ।

ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਦੇਸ਼ ਵਿੱਚ ਲਾਗੂ ਕੀਤਾ ਗਿਆ ਜੀ. ਐੱਸ. ਟੀ. ਵਪਾਰੀਆਂ, ਉੱਦਮੀ ਅਤੇ ਕਰ ਦਾਤਾਵਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਲਈ ਲਾਗੂ ਕੀਤਾ ਗਿਆ ਹੈ, ਜਿਸ ਦੇ ਭਵਿੱਖ ਵਿੱਚ ਬਹੁਤ ਵਧੀਆ ਨਤੀਜੇ ਮਿਲਣਗੇ ਅਤੇ ਦੇਸ਼ ਵਿਕਾਸ ਦੇ ਰਾਹ ‘ਤੇ ਚੱਲੇਗਾ। ਉਨ੍ਹਾਂ ਕਿਹਾ ਕਿ ਜੇਕਰ ਵਪਾਰੀ, ਉੱਦਮੀ ਅਤੇ ਕਰਦਾਤੇ ਇਸ ਪ੍ਰਣਾਲੀ ਤਹਿਤ ਇਮਾਨਦਾਰੀ ਨਾਲ ਕਰ ਅਦਾ ਕਰਨ ਤਾਂ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਭਵਿੱਖ ਵਿੱਚ ਨਾ ਤਾਂ ਕਿਸੇ ਦਫ਼ਤਰ ਵਿੱਚ ਜਾਣਾ ਪਵੇਗਾ ਅਤੇ ਨਾ ਹੀ ਕੋਈ ਇੰਸਪੈਕਟਰ ਉਨ੍ਹਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕਰੇਗਾ।

ਇਸ ਮੌਕੇ ਭਾਰਤੀ ਫਾਊਂਡੇਸ਼ਨ ਵੱਲੋਂ ਲੁਧਿਆਣਾ ਤੋਂ ਬਾਅਦ ਹੁਣ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਚ 55 ਹਜ਼ਾਰ ਪਖ਼ਾਨੇ ਬਣਾਉਣ ਦਾ ਐਲਾਨ ਕੀਤਾ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।