Patiala School Threat: ਪੁਲਿਸ ਵੱਲੋਂ ਜਾਂਚ ਸ਼ੁਰੂ, ਜਾਂਚ ਦੌਰਾਨ ਕਿਧਰੇ ਕੁਝ ਵੀ ਬਰਾਮਦ ਨਹੀਂ ਹੋਇਆ
Patiala School Threat: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਉਥੇ ਆਪਣੀ ਜਾਂਚ ਪੜਤਾਲ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਇੱਕ ਨਿੱਜੀ ਸਕੂਲ ਨੂੰ ਈਮੇਲ ਰਾਹੀਂ ਇਹ ਧਮਕੀ ਮਿਲੀ ਸੀ ਜਿਸ ਤੋਂ ਬਾਅਦ ਸੰਬੰਧਿਤ ਪੁਲਿਸ ਵੱਲੋਂ ਇੱਥੇ ਆ ਕੇ ਸਰਚ ਮੁਹਿੰਮ ਚਲਾਈ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਸਵੇਰੇ ਉਨਾਂ ਨੂੰ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉੱਥੇ ਸਕੂਲ ਦੇ ਆਲੇ ਦੁਆਲੇ ਅਤੇ ਬਿਲਡਿੰਗ ਦੀ ਜਾਂਚ ਕੀਤੀ ਗਈ।
Read Also : ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਛੁੱਟੀਆਂ ਚੱਲ ਰਹੀਆਂ ਹਨ ਅਤੇ ਸਟਾਫ ਆ ਰਿਹਾ ਹੈ। ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਮੁਢਲੀ ਸਰਚ ਮੁਹਿੰਮ ਦੌਰਾਨ ਕਿਧਰੇ ਵੀ ਕੋਈ ਬੰਬ ਆਦਿ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿੱਥੋਂ ਆਈ ਹੈ।














