ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ-ਕਾਲਜ ਰਹਿਣਗੇ ਬੰਦ
ਚੰਡੀਗੜ੍ਹ। ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਪ੍ਰਾਈਵੇਟ ਸਕੂਲਾਂ ਦੀ ਫੈਡਰੇਸ਼ਨ ਐਸੋਸੀਏਸ਼ਨ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲੀਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ।
ਸਕੂਲ ਅਤੇ ਕਾਲਜ ਕੈਂਪਸ ਵਿਚ ਲੱਗੇ ਨੋਟਿਸ ਬੋਰਡਾਂ ‘ਤੇ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਚਿਪਕਾਉਣ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ ਹਨ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਤੀਨਿਧ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ ਇਸ ਘਟਨਾ ਦੀ ਅਤੇ ਬੇਕਸੂਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਰੀਆਂ ਜਥੇਵੰਦੀਆਂ ਨੇ ਨਿੰਦਾ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ