Priyanka Gandhi ਨੇ ਕੀਤੀ ਹਿੰਸਾ ‘ਚ ਮਾਰੇ ਜਾਣ ਵਾਲਿਆਂ ਦੇ ਪਰਿਵਾਰ ਨਾਲ ਮੁਲਾਕਾਤ

Priyanka Gandhi

Priyanka Gandhi ਨੇ ਕੀਤੀ ਹਿੰਸਾ ‘ਚ ਮਾਰੇ ਜਾਣ ਵਾਲਿਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਲਖਨਊ। ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ (Priyanka Gandhi) ਨੇ ਸ਼ਨਿੱਚਰਵਾਰ ਨੂੰ ਮੇਰਠ ਅਤੇ ਮੁਜ਼ੱਫਰਨਗਰ ਵਿੱਚ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ ‘ਚ ਹਿੰਸਾ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪ੍ਰਿਯੰਕਾ ਸਭ ਤੋਂ ਪਹਿਲਾਂ ਨੂਰ ਮੁਹੰਮਦ ਦੇ ਘਰ ਗਈ, ਜੋ ਮੁਜ਼ੱਫਰਨਗਰ ਵਿੱਚ ਇੱਕ ਹਿੰਸਕ ਪ੍ਰਦਰਸ਼ਨ ਵਿੱਚ ਮਾਰਿਆ ਗਿਆ ਸੀ। ਉਨ੍ਹਾਂ ਨੇ ਪੀੜਤਾਂ ਨੂੰ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਂਗਰਸ ਪੁਲਿਸ ਦੀ ਅਣਮਨੁੱਖੀ ਕਾਰਵਾਈ ਵਿਰੁੱਧ ਲੜਾਈ ਜਾਰੀ ਰੱਖੇਗੀ।

ਇਸ ਤੋਂ ਬਾਅਦ, ਉਨ੍ਹਾਂ ਮੇਰਠ ਦੇ ਪਰਤਾਪੁਰ ਵਿਖੇ ਪੀੜਤਾਂ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ, ਸਮਾਜਵਾਦੀ ਪਾਰਟੀ (ਸਪਾ) ਸੀਏਏ ਵਿਰੋਧ ਦਾ ਸਿਹਰਾ ਲੈਣ ਦੀ ਤਾਕ ‘ਚ ਹੈ। ਸਪਾ ਦਾ ਕਹਿਣਾ ਹੈ ਕਿ ਪ੍ਰਦਰਸ਼ਨਾਂ ਨਾਲ ਕਾਂਗਰਸ ਦਾ ਕੋਈ ਲੈਣਾ ਦੇਣਾ ਨਹੀਂ ਸੀ। ਰਾਜ ਵਿਚ ਲੋਕਤੰਤਰ ਨੂੰ ਬਚਾਉਣ ਲਈ ਸਿਰਫ ਸਪਾ ਦੇ ਵਰਕਰਾਂ ਨੇ ਲੜਾਈ ਲੜੀ।

ਇੱਕ ਹੋਰ ਪੀੜਤ ਦੀ ਪਤਨੀ ਨੂੰ ਮਿਲਣ ਤੋਂ ਬਾਅਦ ਪ੍ਰਿਯੰਕਾ ਨੇ ਕਿਹਾ, “ਪਰਿਵਾਰ ਦੀ ਕਹਾਣੀ ਦੁਖਦਾਈ ਹੈ”। ਨੂਰ ਦੀ ਪਤਨੀ (22 ਸਾਲ) ਗਰਭਵਤੀ ਹੈ। ਉਸ ਦੀ ਡੇਢ ਸਾਲ ਦੀ ਬੇਟੀ ਵੀ ਹੈ। ਉਹ ਹੁਣ ਬਿਲਕੁਲ ਇਕੱਲੀ ਹੋ ਗਈ। ਉਨ੍ਹਾਂ ਕਿਹਾ ਕਿ ਅਸੀਂ ਹਰ ਸੰਭਵ ਮਦਦ ਦੀ ਕੋਸ਼ਿਸ਼ ਕਰਾਂਗੇ। ਅਸੀਂ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਹੈ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵਧੀਕੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਪਰਿਵਾਰਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ।

ਹਿੰਸਾ ਦਾ ਸ਼ਿਕਾਰ ਹੋਣ ਵਾਲਿਆਂ ਨੂੰ ਲੋਕਤੰਤਰ ਲੜਾਕੂ ਪੈਨਸ਼ਨ ਦੇਵਾਂਗੇ

ਸਪਾ ਨੇਤਾ ਰਾਮ ਗੋਬਿੰਦ ਚੌਧਰੀ ਨੇ ਕਿਹਾ ਕਿ ਕਾਂਗਰਸ ਦਾ ਵਿਰੋਧ ਪ੍ਰਦਰਸ਼ਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਸੀ, ਇਸ ਲਈ ਇਸ ਦੇ ਆਗੂ ਗ੍ਰਿਫਤਾਰ ਕੀਤੇ ਗਏ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਉਂ ਮਿਲ ਰਹੇ ਹਨ ਅਤੇ ਮਦਦ ਦੀ ਪੇਸ਼ਕਸ਼ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਜੇਕਰ ਸਪਾ 2022 ‘ਚ ਸੱਤਾ ‘ਚ ਆਉਂਦੀ ਹੈ। ਜਾਣਕਾਰੀ ਹੈ ਕਿ ਸਪਾ ਨੇ ਉੱਤਰ ਪ੍ਰਦੇਸ਼ ਦੀ ਐਮਰਜੈਂਸੀ ਦੌਰਾਨ ਗ੍ਰਿਫਤਾਰ ਕੀਤੇ ਲੋਕਾਂ ਨੂੰ ਲੋਕਤੰਤਰ ਲੜਾਕੂ ਪੈਨਸ਼ਨ ਦੇਣਾ ਸ਼ੁਰੂ ਕਰ ਦਿੱਤਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।