ਨਵੀਂ ਦਿੱਲੀ। ਸਵਾਮੀ ਚਿਨਮਯਾਨੰਦ ਵਿਰੁੱਧ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਕੁੜੀ ਦੇ ਸਮਰਥਨ ‘ਚ ਕਾਂਗਰਸ ਦੀ ਪੈਦਲ ਯਾਤਰਾ ਤੋਂ ਪਹਿਲਾਂ ਉਸ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਯਾਨਾਥ ਸਰਕਾਰ ਜਬਰ ਜਨਾਹ ਦੇ ਦੋਸ਼ੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ। ਉੱਤਰ ਪ੍ਰਦੇਸ਼ ਸਰਕਾਰ ਘਬਰਾਈ ਹੋਈ ਹੈ।”। Priyanka Gandhi
ਉਨ੍ਹਾਂ ਨੇ ਕਿਹਾ,”ਜਿਵੇਂ ਹੀ ਪਤਾ ਲੱਗਦਾ ਹੈ ਕਿ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਹੋਣ ਜਾ ਰਿਹਾ ਹੈ, ਧਾਰਾ 144 ਲਾਗੂ ਕਰ ਦਿੱਤੀ ਜਾਂਦੀ ਹੈ। ਜਨਤਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਅਨਿਆਂ-ਅੱਤਿਆਚਾਰਾਂ ਨੂੰ ਲੁਕਾਇਆ ਨਹੀਂ ਜਾ ਸਕਦਾ” ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ‘ਚ ਜਬਰ ਜਨਾਹ ਨਾਲ ਪੀੜਤ ਕੁੜੀ ਨੂੰ ਡਰਾਉਣ-ਧਮਕਾਉਣ ਵਾਲੇ ਅਪਰਾਧੀਆਂ ਨੂੰ ਸਰਕਾਰ ਦੀ ਸੁਰੱਖਿਆ ਪ੍ਰਾਪਤ ਹੈ। ਦੱਸਣਯੋਗ ਹੈ ਕਿ ਕਾਂਗਰਸ ਚਿਨਮਯਾਨੰਦ ਮਾਮਲੇ ‘ਚ ਪੀੜਤਾ ਨੂੰ ਨਿਆਂ ਦਿਵਾਉਣ ਲਈ ਸ਼ਾਹਜਹਾਂਪੁਰ ਤੋਂ ਲਖਨਊ ਤੱਕ 30 ਸਤੰਬਰ ਤੋਂ ਪੈਦਲ ਯਾਤਰਾ ਕੱਢਣ ਵਾਲੀ ਹੈ। ਇਸ ਯਾਤਰਾ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅਤੇ ਸ਼ਾਹਜਹਾਂਪੁਰ ‘ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੌਂਸਲ ਮਿਸ਼ਰਾ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਪਾਰਟੀ ਵਿਧਾਨ ਮੰਡਲ ਜਲ ਦੇ ਨੇਤਾ ਸਮੇਤ 82 ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰ ਗ੍ਰਹਿ ਰਾਜ ਮੰਤਰੀ ਸਵਾਮੀ ਚਿਨਮਯਾਨੰਦ ‘ਤੇ ਆਪਣੇ ਕਾਲਜ ‘ਚ ਪੜ੍ਹ ਰਹੀ ਕਾਨੂੰਨ ਦੀ ਵਿਦਿਆਰਥਣ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।