ਕਈ ਹੋਰ ਕਾਂਗਰਸੀ ਆਗੂ ਲਏ ਹਿਰਾਸਤ ’ਚ
ਨਵੀਂ ਦਿੱਲੀ। ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੀ ਹਮਾਇਤ ’ਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਪ੍ਰਿਅੰਕਾ ਗਾਂਧੀ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਰਾਹੁਲ ਗਾਂਧੀ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨੀ ਸੀ।
ਇਸ ਲਈ ਸਿਰਫ਼ ਤਿੰਨ ਅਧਿਕਾਰੀਆਂ ਨੂੰ ਹੀ ਰਾਸ਼ਟਰਪਤੀ ਨੂੰ ਮਿਲਣ ਦੀ ਇਜ਼ਾਜਤ ਦਿੱਤੀ ਗਈ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣਾ ਸੀ। ਕਾਂਗਰਸੀ ਆਗੂ ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਲੈਣ ਦੀ ਮੰਗ ਸਬੰਧੀ ਦੋ ਕਰੋੜ ਦਸਤਖ਼ਤ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਂਪਣ ਜਾ ਰਹੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.