ਪ੍ਰਿਯੰਕਾ ਬਣੀ ਕਾਂਗਰਸ ਦੀ ਜਨਰਲ ਸਕੱਤਰ

Priyanka, Congress, General, Secretary

ਨਵੀਂ ਦਿੱਲੀ । ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਾਰਟੀ ਵਿਚ ਵੱਡਾ ਬਦਲਾਅ ਕਰਦੇ ਹੋਏ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪ੍ਰਿਯੰਕਾ ਗਾਂਧੀ ਨੂੰ ਪੂਰਬੀ-ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪ੍ਰਿਯੰਕਾ ਫਰਵਰੀ ਦੇ ਪਹਿਲੇ ਹਫਤੇ ‘ਚ ਆਪਣੀ ਜ਼ਿੰਮੇਵਾਰੀ ਨੂੰ ਸੰਭਾਲੇਗੀ। ਜਾਣਕਾਰੀ ਹੈ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਕਾਂਗਰਸ ਵਰਕਰਾਂ ਦੀ ਮੰਗ ਸੀ ਕਿ ਪ੍ਰਿਯੰਕਾ ਗਾਂਧੀ ਨੂੰ ਸਿਆਸਤ ਵਿਚ ਸ਼ਾਮਲ ਕੀਤਾ ਜਾਵੇ, ਜਿਸ ਨੂੰ ਹੁਣ ਪੂਰਾ ਕੀਤਾ ਗਿਆ ਹੈ। ਉਂਝ ਪ੍ਰਿਯੰਕਾ ਕਾਂਗਰਸ ਦੇ ਗੜ੍ਹ ਆਖੇ ਜਾਣ ਵਾਲੇ ਅਮੇਠੀ ਅਤੇ ਰਾਏਬਰੇਲੀ ਤੋਂ ਭਰਾ ਰਾਹੁਲ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਲਈ ਚੋਣ ਪ੍ਰਚਾਰ ਕਰਦੀ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।