ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਜਾਰੀ ਰਹੇਗੀ

ਅਕਾਲੀ ਦਲ ਵੱਲੋਂ ਇਸ ਸਬੰਧੀ ਕੇਂਦਰ ਤੋਂ ਲਿਖਤੀ ਭਰੋਸਾ ਮਿਲਣ ਦਾ ਦਾਅਵਾ

  • ਸਰਕਾਰੀ ਤੌਰ ‘ਤੇ ਅਕਾਲੀ ਦਲ ਨੂੰ ਭਰੋਸਾ ਦੁਆਇਆ ਗਿਆ ਕਿ ਮੌਜੂਦਾ ਵਿਵਸਥਾ ‘ਚ ਕੋਈ ਤਬਦੀਲੀ ਨਹੀਂ ਕੀਤੀ ਜਾ ਰਹੀ
  • ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਇਸਨੂੰ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਭਾਰਤ ਸਰਕਾਰ (Government of India) ਨੇ ਅੱਜ ਅਧਿਕਾਰਤ ਤੌਰ  ‘ਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਖੇਤੀਬਾੜੀ ਜਿਣਸਾਂ ਦੇ ਮੰਡੀਕਰਨ ਲਈ ਜਾਰੀ ਤਿੰਨ ਆਰਡੀਨੈਂਸਾਂ ਨਾਲ ਕਿਸਾਨਾਂ ਦੀ ਜਿਣਸ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੌਜੂਦਾ ਨੀਤੀ ‘ਤੇ ਕੋਈ ਫਰਕ ਨਹੀਂ ਪਵੇਗਾ। ਕੇਂਦਰ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਖੇਤੀਬਾੜੀ ਜਿਣਸਾਂ ਦੀ ਸਰਕਾਰੀ ਏਜੰਸੀਆਂ ਰਾਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੌਜੂਦਾ ਨੀਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।

Procurement by government agencies will continue at the MSP

ਭਾਰਤ ਸਰਕਾਰ (Government of India) ਨੇ ਐਲਾਨ ਕੀਤਾ ਕਿ ਸਰਕਾਰੀ ਖਰੀਦ ਅਤੇ ਘੱਟੋ ਘੱਟ ਸਮਰਥਨ ਮੁੱਲ ਨਾ ਸਿਰਫ ਜਾਰੀ ਰਹੇਗਾ ਬਲਕਿ ਇਹ ਕੇਂਦਰ ਸਰਕਾਰ ਦੀ ਤਰਜੀਹ ਬਣਿਆ ਰਹੇਗਾ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਇਹ ਭਰੋਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਦਿਹਾਤੀ ਵਿਕਾਸ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਲਿਖੇ ਸਰਕਾਰੀ ਪੱਤਰ ਵਿਚ ਦੁਆਇਆ ਗਿਆ। ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਹੈ ਕਿ ਇਹ ਵਚਨਬੱਧਤਾ ਉਸ ਕਾਨੂੰਨ ਵਿਚ ਵੀ ਨਜ਼ਰ ਆਵੇਗੀ ਜੋ ਆਰਡੀਨੈਂਸ ਨੂੰ ਐਕਟ ਵਿਚ ਬਦਲਣ ਵੇਲੇ ਬਣੇਗਾ।

Procurement by government agencies will continue at the MSP

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਵਉਚ ਪੱਧਰ ‘ਤੇ ਵਿਚਾਰ-ਵਟਾਂਦਰੇ ਮਗਰੋਂ ਇਹ ਭਰੋਸਾ ਦੁਆਇਆ ਗਿਆ ਹੈ। ਪੱਤਰ ਵਿਚ ਲਿਖਿਆ ਹੈ ਕਿ ”ਸਰਕਾਰ ਅਤੇ ਏ ਪੀ ਐਮ ਸੀ ਦੀਆਂ ਵਪਾਰ ਦੇ ਖੇਤਰਾਂ ਵਿਚ ਰੈਗੂਲੇਟਰੀ ਸ਼ਕਤੀਆਂ  ਜਾਰੀ ਰਹਿਣਗੀਆਂ ਅਤੇ ਮੰਡੀ ਫੀਸ ਤੇ ਹੋਰ ਟੈਕਸ ਇਸ ਵੇਲੇ ਦੀ ਮੌਜੂਦਾ ਸਰਕਾਰੀ ਨੀਤੀ ਅਨੁਸਾਰ ਹੀ ਲਏ ਜਾਣਗੇ।

ਵਪਾਰ ਖੇਤਰ ਦਾ ਮਤਲਬ ਉਸ ਥਾਂ ਤੋਂ ਹੁੰਦਾ ਹੈ ਜਿਥੇ ਜਿਣਸ ਵੇਚੀ ਅਤੇ ਖਰੀਦੀ ਜਾਂਦੀ ਹੈ ਯਾਨੀ ਕਿ ਮੰਡੀਆਂ” ”ਸੂਬੇ ਦੇ ਏ ਪੀ ਐਮ ਸੀ ਐਕਟ ਤੇ ਸੰਸਥਾਵਾਂ ਜੋ ਅਜਿਹੇ ਕਾਨੂੰਨਾਂ ਤਹਿਤ ਕੰਮ ਕਰਦੇ ਹਨ, ਕਰਦੇ ਰਹਿਣਗੇ ਅਤੇ ਇਹਨਾਂ ਆਰਡੀਨੈਂਸਾਂ ਨਾਲ ਇਹਨਾਂ ‘ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਭਾਰਤ ਸਰਕਾਰ ਵੱਲੋਂ ਸਬੰਧਤ ਮੰਤਰੀ ਰਾਹੀਂ ਲਿਖਤੀ ਭਰੋਸਾ ਸ੍ਰੀ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ 26 ਜੁਲਾਈ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਆਇਆ ਹੈ। ਆਪਣੇ ਕਿਸਾਨ ਲਿਖਤੀ ਭਰੋਸਾ ਚਾਹੁੰਦੇ ਹਨ। ਸ੍ਰੀ ਬਾਦਲ ਨੇ ਇਸ ਮਾਮਲੇ ‘ਤੇ ਪਾਰਟੀ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸੱਦੀ ਜਿਸ ਵਿਚ ਉਹਨਾਂ ਨੇ ਕੇਂਦਰ ਸਰਕਾਰ ਤੋਂ ਮਿਲੇ ਇਸ ਭਰੋਸੇ ਬਾਰੇ  ਜਾਣੂ ਕਰਵਾਇਆ।

Procurement by government agencies will continue at the MSP

ਕੋਰ ਕਮੇਟੀ ਨੇ ਇਹ ਲਿਖਤੀ ਭਰੋਸਾ ਹਾਸਲ ਕਰਨ ਦੇ ਯਤਨਾਂ ਨੂੰ ਬਾਦਲ ਦੀ ਸਫਲਤਾ ਕਰਾਰ ਦਿੱਤਾ ਤੇ ਇਹ ਪੰਜਾਬ ਤੇ ਦੇਸ਼ ਦੇ ਹੋਰਨਾਂ ਭਾਗਾਂ ਦੇ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ। ਪਾਰਟੀ ਦੇ ਚੰਡੀਗੜ ਮੁੱਖ ਦਫਤਰ ਤੋਂ ਵਰੁਚਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਜਿੰਨਾ ਚਿਰ ਮੈਂ ਜਿਉਂਦਾ ਹਾਂ ਮੈਂ ਘੱਟੋ ਘੱਟ ਸਮਰਥਨ ਮੁੱਲ ਨੂੰ ਖਤਮ ਨਹੀਂ ਹੋਣ ਦਿਆਂਗਾ ਅਤੇ ਇਹ ਅਜਿਹਾ ਮਾਮਲਾ ਹੈ ਜਿਸ ਵਾਸਤੇ ਮੈਂ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗਾ। ਬਾਦਲ ਨੇ  ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੀ ਕਿਸਾਨ ਵਿਰੋਧੀ ਕਾਂਗਰਸ ਪਾਰਟੀ ਉਹਨਾਂ ਦੀ ਸਰਗਰਮੀ ਨਾਲ ਮਦਦ ਕਰਦੀ ਹੈ ਤੇ ਕਿਸਾਨਾਂ ਨੂੰ ਇਹ ਕਹਿ ਕੇ ਗੁੰਮਰਾਹ ਕਰ ਰਹੀ ਹੈ ਕਿ ਇਹ ਆਰਡੀਨੈਂਸ ਕਿਸਾਨਾਂ ਦੀ ਜਿਣਸ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਸਰਕਾਰੀ ਖਰੀਦ ਬੰਦ ਕਰਵਾ ਦੇਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.