34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ ਤਕਰੀਬਨ 96 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ 34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 33.04 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ,
ਇਸ ਦੇ ਨਾਲ ਹੀ ਮੰਡੀਆਂ ਵਿੱਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਲਈ ਸੂਬੇ ਭਰ ਵਿੱਚ ਕਿਸਾਨਾਂ ਨੂੰ ਆੜਤੀਆਂ ਰਾਹੀਂ 10.60 ਲੱਖ ਪਾਸ ਜਾਰੀ ਕੀਤੇ ਗਏ ਹਨ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਅਨਾਜ ਮੰਡੀਆਂ ਦੇ ਦੋ-ਦਿਨਾਂ ਦੌਰੇ ਤੋਂ ਬਾਅਦ ਮੰਡੀ ਬੋਰਡ ਦੇ ਸਕੱਤਰ ਨੇ ਕੋਵਿਡ -19 ਮਹਾਂਮਾਰੀ ਦੌਰਾਨ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਕਾਰਜਾਂ ‘ਤੇ ਤਸੱਲੀ ਪ੍ਰਗਟਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.