ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਪ੍ਰੋ. ਬੀ. ਸੀ....

    ਪ੍ਰੋ. ਬੀ. ਸੀ. ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

    Prof. B. C. Verma

    ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ’ਚ ਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਦੁੱਖ ਸਾਂਝਾ ਕੀਤਾ | Prof. B. C. Verma

    ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ. ਬੀ. ਸੀ. ਵਰਮਾ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ’ਚ ਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋਂ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਮੁੱਖ ਮੰਤਰੀ ਤਰਫ਼ੋਂ ਉਨ੍ਹਾਂ ਦੇ ਓਐੱਸਡੀ ਸ੍ਰੀ ਰਾਜਬੀਰ ਸਿੰਘ ਘੁੰਮਣ ਨੇ ਮਿ੍ਰਤਕ ਦੇਹ ’ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜ਼ਿੰਪਾ ਤੇ ਬਲਕਾਰ ਸਿੰਘ ਨੇ ਵੀ ਵਰਮਾ ਨਾਲ ਦੁੱਖ ਸਾਂਝਾ ਕੀਤਾ।

    ਇਹ ਵੀ ਪੜ੍ਹੋ : ਸਵੇਰੇ ਦੇ ਨਾਸ਼ਤੇ ’ਚ ਹਰੇ ਮੂੰਗ ਖਾਣ ਦੇ ਚਮਤਕਾਰੀ ਫਾਇਦੇ, ਹਮੇਸ਼ਾ ਰਹੋਂਗੇ ਤੰਦਰੂਸਤ

    ਪ੍ਰੋ. ਬੀ. ਸੀ. ਵਰਮਾ ਜੋ 89 ਵਰ੍ਹਿਆਂ ਦੇ ਸਨ, ਅੱਜ ਸਵੇਰੇ ਪੀਜੀਆਈ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ। ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਮੌਕੇ ਪ੍ਰੋ. ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਅਨੁਰਾਗ ਵਰਮਾ ਤੇ ਅਸ਼ੀਸ਼ ਵਰਮਾ ਨੇ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ (ਮੀਡੀਆ) ਆਦਿਲ ਆਜ਼ਮੀ, ਓਐੱਸਡੀ (ਪੀਆਰ) ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ, ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਪੰਜਾਬ ਆਈਏਐੱਸ ਅਫਸਰਜ਼ ਐਸੋਸੀਏਸ਼ਨ ਤਰਫੋਂ ਉਨ੍ਹਾਂ ਦੇ ਪ੍ਰਧਾਨ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸਿਬਿਨ ਸੀ, ਡੀਜੀਪੀ ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਵਰਿੰਦਰ ਕੁਮਾਰ, ਐਡਵੋਕੇਟ ਜਨਰਲ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। (Prof. B. C. Verma)

    Prof. B. C. Verma

    ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂਟੀ ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। (Prof. B. C. Verma)

    LEAVE A REPLY

    Please enter your comment!
    Please enter your name here