Punjabi University Patiala: (ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪ੍ਰੋ. ਮਮਤਾ ਸ਼ਰਮਾ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲ? ਲਿਆ ਹੈ। ਉਨ੍ਹਾਂ ਨੂੰ ਇੱਕ ਸਾਲ ਲਈ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਪੁੱਜੇ।
ਇਹ ਵੀ ਪੜ੍ਹੋ: State Bank Of India: ਐਸਬੀਆਈ 25,000 ਕਰੋੜ ਰੁਪਏ ਦਾ ਕਿਉਆਈਪੀ ਕਰ ਸਕਦਾ ਹੈ ਲਾਂਚ
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਜਿਕਰਯੋਗ ਹੈ ਕਿ ਪ੍ਰੋ. ਮਮਤਾ ਸ਼ਰਮਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫ਼ੈਸਰ ਹਨ ਅਤੇ ਕੋਆਰਡੀਨੇਟਰ ਐੱਨ. ਐੱਸ. ਐੱਸ. ਸਮੇਤ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ। ਉਹ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਵੱਖ-ਵੱਖ ਨਸ਼ਾ ਵਿਰੋਧੀ ਪ੍ਰਾਜੈਕਟਾਂ ਅਤੇ ਮੁਹਿੰਮਾਂ ਨਾਲ ਵੀ ਮਾਹਿਰ ਵਜੋਂ ਜੁੜੇ ਰਹੇ ਹਨ।