ਪ੍ਰੋਫੈਸਰ ਡਾ. ਉੱਪਲ ‘ਐੱਮਟੀਸੀ ਗਲੋਬਲ ਟਾਪ 10 ਥਿੰਕਰਜ਼ ਐਵਾਰਡ- 2022’ ਨਾਲ ਸਨਮਾਨਿਤ

ਪ੍ਰੋਫੈਸਰ ਡਾ. ਉੱਪਲ ‘ਐੱਮਟੀਸੀ ਗਲੋਬਲ ਟਾਪ 10 ਥਿੰਕਰਜ਼ ਐਵਾਰਡ- 2022’ ਨਾਲ ਸਨਮਾਨਿਤ

(ਸੁਖਨਾਮ) ਬਠਿੰਡਾ। ਪ੍ਰੋਫੈਸਰ ਆਰ. ਕੇ. ਉੱਪਲ ਨੇ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਇੱਕ ਅਹਿਮ ਯੋਗਦਾਨ ਪਾਇਆ ਹੈ ਇਸ ਸਮੇਂ ਉਹ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਠਿੰਡਾ ਵਿੱਚ ਆਪਣੀਆਂ ਸੇਵਾਵਾਂ ਬਤੌਰ ਪ੍ਰਿੰਸੀਪਲ ਨਿਭਾ ਰਹੇ ਹਨ। ਉਨ੍ਹਾਂ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਲਈ ਐਮਟੀਸੀ ਗਲੋਬਲ ਟਾਪ 10 ਥਿੰਕਰਜ਼-2022 ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਹਰ ਸਾਲ ਐੱਮਟੀਸੀ ਗਲੋਬਲ ਸੰਸਥਾ 10 ਮਹੱਤਵਪੂਰਨ ਵਿਅਕਤੀਆਂ ਦਾ ਸਨਮਾਨ ਕਰਦੀ ਹੈ। ਇਸ ਵਾਰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪਾਏ ਗਏ ਅਹਿਮ ਯੋਗਦਾਨ ਸਦਕਾ ਡਾ. ਆਰ. ਕੇ. ਉੱਪਲ ਨੂੰ ਇਹਨਾਂ 10 ਵਿਅਕਤੀਆਂ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਡਾ. ਉੱਪਲ ਨੇ 72 ਤੋਂ ਜ਼ਿਆਦਾ ਕਿਤਾਬਾਂ ਭਾਰਤੀ ਬੈਂਕਿੰਗ ਪ੍ਰਣਾਲੀ ’ਤੇ ਲਿਖੀਆਂ ਹਨ ਅਤੇ ਇਨ੍ਹਾਂ ਵਿੱਚੋਂ 17 ਕਿਤਾਬਾਂ ਭਾਰਤ ਦੀ ਪਾਰਲੀਮੈਂਟ ਦੀ ਲਾਇਬੇ੍ਰਰੀ ਵਿੱਚ ਵੀ ਮੌਜੂਦ ਹਨ। ਬਹੁਤ ਸਾਰੇ ਮਹੱਤਵਪੂਰਨ ਪ੍ਰੋਜੈਕਟਾਂ ਉੱਪਰ ਉਹ ਕੰਮ ਕਰ ਚੁੱਕੇ ਹਨ ਅਤੇ 300 ਤੋਂ ਵੀ ਜ਼ਿਆਦਾ ਰਿਸਰਚ ਪੇਪਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜਰਨਲਾਂ ਵਿੱਚ ਲਿਖੇ ਹਨ ਜਿਨ੍ਹਾਂ ਦਾ ਪ੍ਰਕਾਸ਼ਨ ਵੱਖ-ਵੱਖ ਅਖ਼ਬਾਰਾਂ ਵਿੱਚ ਵੀ ਹੋ ਚੁੱਕਾ ਹਨ। ਡਾ. ਉੱਪਲ ਅੱਜ-ਕੱਲ੍ਹ ਪੰਜਾਬ ਦੇ ਮਾਲਵਾ ਖ਼ਿੱਤੇ ਵਿੱਚ ਵਧ ਰਹੀ ਕੈਂਸਰ ਦੀ ਬਿਮਾਰੀ ਦੇ ਆਰਥਿਕ ਪ੍ਰਭਾਵਾਂ, ਕਾਰਨਾਂ ਅਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਖੋਜ ਦਾ ਕੰਮ ਕਰ ਰਹੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਬਹੁਤ ਸਾਰੀਆਂ ਸੰਸਥਾਵਾਂ ਨੇ ਡਾ. ਉੱਪਲ ਨੂੰ ਵਧਾਈ ਦਿੱਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਡਾ. ਉੱਪਲ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here