ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਪੁਸ਼ਪਿੰਦਰ ਸਿੰਘ ਗਿੱਲ ਮੁਅੱਤਲ

Pushpinder Singh Gill
Pushpinder Singh Gill

ਕਨੇਡਾ ਦੀ ਪੀਆਰ ਰੱਖਣ ਅਤੇ ਯੂਨੀਵਰਸਿਟੀ ਨੂੰ ਸੂਚਿਤ ਨਾ ਕਰਨ ਦੇ ਇਵਜ਼ ਵਜੋਂ ਕੀਤਾ ਗਿਆ ਮੁਅੱਤਲ | Pushpinder Singh Gill

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਭ ਤੋਂ ਸੀਨੀਅਰ ਫੈਕਲਟੀ ਮੈਂਬਰ ਅਤੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਪ੍ਰੋਫੈਸਰ ਡਾ. ਪੁਸ਼ਪਿੰਦਰ ਸਿੰਘ ਗਿੱਲ (Pushpinder Singh Gill) ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਨੇ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਉਹ ਕੁਝ ਮਹੀਨਿਆਂ ਵਿੱਚ ਸੇਵਾਮੁਕਤ ਹੋਣ ਜਾ ਰਹੇ ਹਨ।

ਆਪਣੀ ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਨੂੰ ਡਾਇਰੈਕਟਰ, ਪੰਜਾਬੀ ਯੂਨੀਵਰਸਿਟੀ ਗੁਰੂਕਾਸ਼ੀ ਕੈਂਪਸ, ਤਲਵੰਡੀ ਸਾਬੋ, ਬਠਿੰਡਾ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਯੂਨੀਵਰਸਿਟੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ (ਪੀਆਰ) ਰੱਖਣ ਅਤੇ ਇਸ ਬਾਰੇ ਪੰਜਾਬੀ ਯੂਨੀਵਰਸਿਟੀ ਜਾਂ ਸਰਕਾਰੀ ਅਧਿਕਾਰੀਆਂ ਨੂੰ ਸੂਚਿਤ ਨਾ ਕਰਨ ਦੇ ਦੋਸ਼ ਵਿੱਚ ਮੁਅੱਤਲ ਕੀਤਾ ਹੈ।

ਇਹ ਵੀ ਪੜ੍ਹੋ : CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ

ਪ੍ਰੋ. ਗਿੱਲ ਨੇ ਦੋਸ਼ਾਂ ਨੂੰ ਨਕਾਰਿਆ ਹੈ । ਉਨ੍ਹਾਂ ਕਿਹਾ ਕਿ ਉਹ ਕੈਨੇਡਾ ਦੇ ਪੀਆਰ ਨਹੀਂ ਹਨ ਅਤੇ ਛੁੱਟੀਆਂ ਵਿੱਚ ਗਏ ਸਨ । ਪੰਜਾਬੀ ਯੂਨੀਵਰਸਿਟੀ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ ਅਤੇ ਉਹ ਇਸ ਸਬੰਧੀ ਸਰਕਾਰ ਕੋਲ ਆਪਣੀ ਪਹੁੰਚ ਕਰਨਗੇ। ਜੇਕਰ ਸਰਕਾਰ ਨੇ ਨਾ ਸੁਣੀ ਤਾਂ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।