ਸਰਸਾ। ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ 2 ਅਤੇ 3 ਦਸੰਬਰ ਨੂੰ ਹੋਣ ਵਾਲੀ ਹਰਿਆਣਾ ਅਧਿਆਪਕ ਪਾਤਰਤਾ ਪ੍ਰੀਖਿਆ (ਐੱਚਟੈੱਟ) ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਨੇੜੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਦੇ ਤਹਿਤ ਜ਼ਿਲ੍ਹੇ ’ਚ ਪ੍ਰਖਿਆ ਕੇਂਦਰਾਂ ਦੇ 500 ਮੀਟਰ ਦੇ ਘੇਰੇ ’ਚ ਕੋਈ ਵੀ ਵਿਅਕਤੀ ਮਾਰੂ ਹਥਿਆਰ, ਧਮਾਕਾਖੇਜ ਸਮੱਗਰੀ ਲੈ ਕੇ ਨਹੀਂ ਚੱਲ ਸਕਦਾ। (HTET Exam)
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਦੇ ਆਦੇਸ਼ ਅਨੁਸਾਰ ਕੋਈ ਵੀ ਵਿਅਕਤੀ ਗੈਰ ਜ਼ਰੂਰੀ ਤੌਰ ’ਤੇ ਕੇਂਦਰ ’ਚ ਦਾਖਲ ਨਹੀਂ ਹੋ ਸਕੇਗਾ। ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਅਸਮਾਜਿਕ ਤੱਤਾਂ ਦੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇੲ ਆਦੇਸ਼ ਡਿਊਟੀ ’ਤੇ ਤਾਇਨਾਤ ਪੁਲਿਸ ਜਾਂ ਹੋਰ ਸਰਕਾਰੀ ਅਧਿਕਾਰੀ, ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। (HTET Exam)
Also Read : ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
ਜ਼ਿਕਰਯੋਗ ਹੈ ਕਿ ਐੱਚਟੈੱਟ ਲੈਵਲ ਤਿੰਨ ਦੀ ਪ੍ਰੀਖਿਆ ਦੋ ਦਸੰਬਰ ਨੂੰ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਸਾਢੇ ਪੰਜ ਵਜੇ, ਲੈਵਲ ਦੋ ਦੀ ਪ੍ਰੀਖਿਆ ਤਿੰਨ ਦਸਬੰਰ ਨੂੰ ਸਵੇਰੇ 10 ਵਜੇ ਤੋਂ ਦੁਪਹਰਿ 12 ਵਜੇ ਤੱਕ ਅਤੇ ਲੈਵਲ ਇੱਕ ਦੀ ਪ੍ਰੀਖਿਆ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਸਾਢੇ ਪੰਜ ਵਜੇ ਤੱਕ ਜ਼ਿਲ੍ਹੇ ’ਚ ਬਣਾਏ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ’ਤੇ ਹੋਵੇਗੀ।