ਬਠਿੰਡਾ (ਸੁਖਜੀਤ ਮਾਨ)। ਐਸਐਸਪੀ ਬਠਿੰਡਾ ਹਰਮਨਬੀਰ ਸਿੰਘ ਗਿੱਲ ਵੱਲੋਂ ਜਿਲ੍ਹਾ ਬਠਿੰਡਾ ਵਿਖੇ ਨਸ਼ੇ (Drug) ਦੇ ਸੌਦਾਗਰਾਂ ਦੀ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ 68 ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ। ਇਸ ਜਾਇਦਾਦ ਦੀ ਕੀਮਤ 35 ਲੱਖ 22 ਹਜ਼ਾਰ 829 ਰੁਪਏ ਹੈ। ਇਸ ਸਬੰਧੀ ਐੱਸਐੱਸਪੀ ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਕੋਲ ਐੱਨ.ਡੀ.ਪੀ.ਐੱਸ ਦੇ 24 ਕੇਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 4 ਕੇਸਾਂ ਐੱਨ. ਡੀ. ਪੀ. ਐੱਸ ਕੇਸਾਂ ਦੀ ਪ੍ਰਾਪਰਟੀ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 20 ਕੇਸਾਂ ਦੀ ਬਕਾਇਆ ਹੈ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 3 ਕਰੋੜ ਦੇ ਆਸ-ਪਾਸ/ਲੱਗਭਗ ਹੈ।
SYL ਮੁੱਦੇ ’ਤੇ ਮੀਟਿੰਗ ਸਮਾਪਤ, ਆਇਆ ਅਪਡੇਟ, ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਦੀ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆਂ ਜਾਣਗੀਆਂ। ਜਿਲ੍ਹਾ ਬਠਿੰਡਾ ਦੇ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਮੁਲਜ਼ਮਾਂ ਦੇ ਸਬੰਧਿਤ ਥਾਣਿਆ ਵੱਲੋਂ ਉਹਨਾਂ ਦੇ ਘਰਾਂ ’ਤੇ ਚਿਪਕਾਈਆਂ ਜਾਣਗੀਆਂ। ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਦੀ ਪੁਸ਼ਟੀ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰਾਂ ਦੇ ਨਾਮ ਤਬਦੀਲ ਕੀਤੀ ਜਾ ਸਕਦੀ ਹੈ।
ਸਬਕ ਸਿਖਾਉਣ ਲਈ ਹੈ ਕਾਰਵਾਈ | Drug
ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਇਹ ਕਾਰਵਾਈ ਤਾਂ ਕੀਤੀ ਜਾਂਦੀ ਹੈ ਤਾਂ ਕਿ ਨਸ਼ਾ ਤਸਕਰ/ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਚੀਜ ਤੋ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੀ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕਰੇ।