Sangrur News: ਘਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

Dhuri News
Sangrur News: ਘਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਧੂਰੀ (ਸੁਰਿੰਦਰ ਸਿੰਘ)। Dhuri News: ਧੂਰੀ ਹਲਕੇ ਦੇ ਪਿੰਡ ਬੰਗਾਵਾਲੀ ਵਿਖੇ ਇੱਕ ਘਰ ਵਿੱਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਅੱਗ ਦੀ ਭੇਟ ਚੜ੍ਹਨ ਦਾ ਸਮਾਚਾਰ ਹਾਸਲ ਹੋਇਆ ਹੈ। ਇਸ ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਪਿੰਡ ਦੇ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਬਲਵਿੰਦਰ ਸਿੰਘ ਕਾਲਾ ਦੇ ਘਰ ਨੂੰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। Dhuri News

ਇਹ ਖਬਰ ਵੀ ਪੜ੍ਹੋ : CBSE Date Sheet: ਸੀਬੀਐਸਈ ਨੇ 10ਵੀਂ ਤੇ12ਵੀਂ ਦੀ ਡੇਟਸ਼ੀਟ ਕੀਤੀ ਜਾਰੀ

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਮੌਕੇ ਪੀੜਤ ਪਰਿਵਾਰ ਘਰ ’ਚ ਨਹੀਂ ਸੀ। ਉਹਨਾ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਹੋ ਸਕਦਾ ਹੈ। ਅੱਗ ’ਤੇ ਪਿੰਡ ਵਾਸੀਆ ਨੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ। ਜਦੋ ਤੱਕ ਅੱਗ ’ਤੇ ਕਾਬੂ ਪਾਇਆ ਗਿਆ ਉਸ ਸਮੇਂ ਤਕ ਘਰ ’ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਤੇ ਪੀੜਤ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਗ ਨਾਲ ਸੜ ਚੁੱਕੇ ਲੱਖਾਂ ਰੁਪਏ ਦੇ ਸਾਮਾਨ ਦੇ ਮੁਆਵਜ਼ੇ ਦੀ ਮੰਗ ਕੀਤੀ। Dhuri News