ਮਹਿੰਗਾਈ ਖ਼ਿਲਾਫ਼ ਸੜਕਾਂ ਤੇ ਵਾਹਨ ਖੜ੍ਹੇ ਕਰਕੇ ਸਿਲੰਡਰਾਂ ਨਾਲ ਰੋਸ ਪ੍ਰਦਰਸ਼ਨ
ਖੁਸ਼ਵੀਰ ਸਿੰਘ ਤੂਰ। ਪਟਿਆਲਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨ ਸੜਕਾਂ ‘ਤੇ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕੀਤੇ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ।
ਕਿਸਾਨਾਂ ਤੇ ਆਮ ਲੋਕਾਂ ਨੇ ਸੜਕਾਂ ਦੇ ਇਕ ਸਾਈਡ ਤੇ ਆਪਣੇ ਵਾਹਨ ਖੜ੍ਹੇ ਕਰ ਕੇ ਵਧ ਰਹੀ ਮਹਿੰਗਾਈ ਅਤੇ ਤੇਲ ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਮ ਲੋਕਾਂ ਤੇ ਮਹਿੰਗਾਈ ਦਾ ਭਾਰ ਪਾਇਆ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਕਾਰਪੋਰੇਟ ਘਰਾਣਿਆਂ ਨਾਲ ਪਾਈ ਜਾਰੀ ਕਾਰਨ ਆਮ ਜਨਤਾ ਭੁੱਖੀ ਰਹਿਣ ਨੂੰ ਮਜਬੂਰ ਹੋ ਰਹੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।