ਲੁਧਿਆਣਾ (ਰਘਬੀਰ ਸਿੰਘ)। ਲੋਕ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨਜਦੀਕ ਆ ਰਹੀਆਂ ਹਨ। ਹਲਕਾ ਆਤਮ ਨਗਰ ਦੇ ਕਾਂਗਰਸੀ ਵਰਕਰਾਂ ’ਚ ਚੋਣਾਂ ਨੂੰ ਲੈਕੇ ਉਤਸ਼ਾਹ ਹੋਣ ਦੇ ਬਾਵਜੂਦ ਉਨ੍ਹਾਂ ’ਚ ਪਾਰਟੀ ਦੀ ਕਾਰਗੁਜਾਰੀ ਨੂੰ ਲੈਕੇ ਨਿਰਾਸ਼ਾ ਦੇ ਨਾਲ ਨਾਲ ਕਾਫੀ ਰੋਸ ਵੀ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਓਬੀਸੀ ਵਿਭਾਗ ਦੇ ਕੋਆਰਡੀਨੇਟਰ ਜਗਤਾਰ ਸਿੰਘ ਮਠਾੜੂ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਲੁਧਿਆਣਾ ਤੋਂ ਚੋਣ ਲੜ ਰਹੇ ਹਨ, ਪਰ ਉਹ ਆਪਣੀ ਨੈਤਿਕ ਜਿੰਮੇਵਾਰੀਆਂ ਨੂੰ ਭੁੱਲ ਰਹੇ ਹਨ। (Ludiana News)
ਉਹ ਲੋਕ ਸਭਾ ਹਲਕਾ ਲੁਧਿਆਣਾ ਦੇ ਉਮੀਦਵਾਰ ਤੋਂ ਪਹਿਲਾ ਪਾਰਟੀ ਦੇ ਪ੍ਰਧਾਨ ਹਨ। ਚੋਣਾਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਹਰ ਮੋਰਚੇ ਤੇ ਲੋਕਾਂ ਨਾਲ ਸੰਪਰਕ ਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਕ ਸਾਡੇ ਪੰਜਾਬ ਪ੍ਰਧਾਨ ਹਨ ਜਿਨ੍ਹਾਂ ਜੋ ਆਪਣੇ ਹੀ ਲੋਕ ਸਭਾ ਹਲਕੇ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਜਿੰਮੇਵਾਰੀ ਦੇਣੀ ਭੁੱਲ ਗਏ ਹਨ। ਜਿਸ ਕਾਰਨ ਪਾਰਟੀ ਦੇ ਬਲਾਕ ਤੇ ਵਾਰਡ ਪੱਧਰ ਦੇ ਵਰਕਰਾਂ ਵਿੱਚ ਭਾਰੀ ਰੋਸ ਹੈ। (Ludiana News)