ਬਠਿੰਡਾ ਵਿਖੇ ਰੋਸ ਰੈਲੀ ‘ਤੇ ਮੁਜ਼ਾਹਰਾ ਕਰ ਕੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਖਿਲਾਫ ਤਿੱਖੀ ਨਾਅਰੇਬਾਜ਼ੀ

ਵਿੱਤ ਮੰਤਰੀ ਪੰਜਾਬ ਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਨ ਵਿੱਚ ਅੜਿੱਕੇ ਡਾਹੁਣ ਦਾ ਲਾਇਆ ਦੋਸ਼

28 ਨਵੰਬਰ ਨੂੰ ਲੁਧਿਆਣਾ ਵਿਖੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੀ ਸਾਂਝੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਦਰਜਾ ਚਾਰ ਮੁਲਾਜ਼ਮ

ਬਠਿੰਡਾ (ਸੱਚ ਕਹੂੰ ਨਿਊਜ਼਼)। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਦੀ ਪ੍ਰਮੁੱਖ ਜਥੇਬੰਦੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ *ਤੇ ਅੱਜ ਸਥਾਨਕ ਅਮਰੀਕ ਸਿੰਘ ਰੋਡ ਵਿਖੇ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਬਲਜਿੰਦਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਜੋਨਲ ਰੋਸ ਰੈਲੀ ਕੀਤੀ ਗਈ, ਇਸ ਰੈਲੀ ਵਿਚ ਦਰਜਾ ਚਾਰ, ਦਿਹਾੜੀਦਾਰ, ਠੇਕਾ ਅਤੇ ਆਊਟ ਸੋਰਸ ਮੁਲਾਜਮਾਂ, ਕੋਰੋਨਾ ਯੋਧਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਮੁਲਾਜ਼ਮ ਅੱਜ ਸਵੇਰ ਤੋਂ ਹੀ ਲਾਲ ਅਤੇ ਕਾਲੇ ਝੰਡੇ ਚੁੱਕ ਕੇ ਵਿੱਤ ਮੰਤਰੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਦੇ ਰੋਸ ਰੈਲੀ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ ਸਨ।

ਰੈਲੀ ਨੂੰ ਸੰਬੋਧਨ ਕਰਦਿਆਂ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਪ੍ਰੀਤਮ ਸਿੰਘ ਭੁੱਲਰ, ਪੀ ਆਰ ਟੀ ਸੀ, ਹੰਸ ਰਾਜ ਵੀਜਵਾ, ਜਿਲਾ ਪਟਿਆਲਾ, ਜੰਗਲਾਤ ਵਿਭਾਗ ਮੁਲਾਜ਼ਮਾਂ ਦੇ ਆਗੂ ਜਗਮੋਹਨ ਨੌਂਲੱਖਾ ਤੇ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ *ਤੇ ਦੋਸ਼ ਲਾਇਆ ਕਿ ਪੰਜਾਬ ਦੀ ਹੁਕਮਰਾਨ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ 10 ਸਾਲ ਦੀ ਸੇਵਾ ਦੀ ਸ਼ਰਤ ਲਾ ਕੇ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਹੋਣ ਦਾ ਇੰਤਜ਼ਾਰ ਕਰ ਰਹੇ ਹਜ਼ਾਰਾਂ ਕਰਮਚਾਰੀਆਂ ਨਾਲ ਬੇਇਨਸਾਫ਼ੀ ਕੀਤੀ ਹੈ।

ਚੰਨੀ ਸਰਕਾਰ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੂੜ ਪ੍ਰਚਾਰ ਕੀਤਾ ਗਿਆ ਹੈ, ਜਦਕਿ ਅਸਲ ਵਿੱਚ ਸਥਿਤੀ ਹੋਰ ਹੈ। ਕੋਰੋਨਾ ਯੋਧਿਆਂ ਨੂੰ ਨੌਕਰੀ ‘ਤੇ ਬਹਾਲ ਨਹੀ ਕੀਤਾ ਜਾ ਰਿਹਾ ਤਨਖਾਹ ਸਕੇਲਾਂ ਵਿੱਚ ਦਰਜਾ ਚਾਰ ਕਰਮਚਾਰੀਆਂ ਨਾਲ ਇਨਸਾਫ਼ ਨਹੀਂ ਕੀਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ। ਬੁਲਾਰਿਆਂ ਨੇ ਮੰਗ ਕੀਤੀ ਕਿ ਵੱਖੋ ਵੱਖ ਵਿਭਾਗਾਂ ਵਿੱਚੋਂ ਵੱਡੀ ਗਿਣਤੀ ਗWੱਪ ਡੀ ਕੈਟਾਗਿਰੀ ਦੀਆਂ ਖ਼ਤਮ ਕੀਤੀਆਂ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕਰਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਕਹਿਣ ਮੁਤਾਬਕ ਤੁਰੰਤ ਰੈਗੂਲਰ ਤੌਰ ‘ਤੇ ਭਰਤੀ ਕਰਨ ਲਈ ਲੋੜੀਂਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ, ਮੀਤ ਪ੍ਰਧਾਨ, ਵੇਦ ਪ੍ਰਕਾਸ਼ ਜਲੰਧਰ ਜਿਲਾ ਬਠਿੰਡਾ ਦੇ ਪ੍ਰਧਾਨ ਮਨਜੀਤ ਸਿੰਘ, ਸੌਦਾਨ ਸਿੰਘ ਯਾਦਵ, ਗੁਰਤੇਜ ਸਿੰਘ, ਸੰਜੀਵ ਕੁਮਾਰ ਬਠਿੰਡਾ, ਰਾਜ ਕੁਮਾਰ ਮਾਨਸਾ, ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਰਾਮ ਪ੍ਰਸਾਦਿ, ਪ੍ਰਵੀਨ ਕੁਮਾਰ, ਰਾਮ ਅਵਤਾਰ ਫਿਰੋਜ਼ਪੁਰ, ਨਛੱਤਰ ਸਿੰਘ ਭਾਣਾ ਫਰੀਦਕੋਟ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਸੋਹਣ ਪੰਛੀ, ਰਮੇਸ ਕੁਮਾਰ ਬਰਨਾਲਾ, ਰਮੇਸ ਕੁਮਾਰ ਸੰਗਰੂਰ,ਹੰਸਰਾਜ ਦੀਦਾਰਗੜ,ਚਮਨ ਲਾਲ ਸੰਗੋਲੀਆ ਮੋਗਾ,ਭਵਾਨੀਫੇਰ ਅਮ੍ਰਿਤਸਰ, ਦੀਪ ਚੰਦ ਹੰਸ , ਕੋਰੋਨਾ ਯੋਧਾ ਵਰਕਰਾਂ ਦੇ ਆਗੂ ਗਗਨਦੀਪ ਕੌਰ,ਰਾਮ ਕਿਸ਼ਨ ਰਾਜਿੰਦਰਾ ਹਸਪਤਾਲ) ਪਟਿਆਲਾ,ਸੂਰਜ ਪਾਲ ਯਾਦਵ , ਇਕਬਾਲ ਸਿੰਘ ਰਣ ਸਿੰਘ ਵਾਲਾ , ਪਵਨ ਚੁੱਘ ਫਾਜ਼ਿਲਕਾ , ਜਸਪਾਲ ਸਿੰਘ ,ਤੇ ਨਿਸ਼ਾਨ ਸਿੰਘ ਹਰੀਕੇ ਆਦਿ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਦਾ ਗਰੀਬ ਪੱਖੀ ਮਖੌਟਾ ਉੱਤਰ ਗਿਆ ਹੈ, ਸਾਰੇ ਫੈਸਲੇ ਕਾਰਪੋਰੇਟ ਘਰਾਣਿਆਂ ਹੱਥ ਠੋਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਬਾਅ ਹੇਠ ਕੀਤੇ ਜਾ ਰਹੇ ਹਨ ,ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ,

ਪੰਜਾਬ ਸਰਕਾਰ ਨੇ ਗਿਣੀ ਮਿਥੀ ਸਾਜ਼ਿਸ਼ ਤਹਿਤ ਸੋਧੇ ਤਨਖਾਹ ਸਕੇਲਾਂ ਦਾ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਵੀ ਅਸਿੱਧੇ ਢੰਗ ਨਾਲ ਹੜੱਪ ਕਰ ਲਿਆ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਦਰਜਾ ਚਾਰ ਅਤੇ ਠੇਕਾ ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ,ਰੈਲੀ ਉਪਰੰਤ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਵਿਚ ਦੀ ਰੋਸ ਮਾਰਚ ਕਰਦੇ ਹੋਏ ਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਦੇ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਤੇ ਕੁਝ ਸਮੇਂ ਲਈ ਟਰੈਫਿਕ ਜਾਮ ਵੀ ਕੀਤਾ ਗਿਆ। ਟਰੈਫਿਕ ਜਾਮ ਉਪਰੰਤ ਵਿੱਤ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਤਹਿਸੀਲਦਾਰ ਬਠਿੰਡਾ ਰਾਹੀੰ ਦਿੱਤਾ ਗਿਆ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ