Protest: ਸਹਾਇਕ ਪ੍ਰੋਫੈਸਰਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ

Protest
ਪਟਿਆਲਾ : ਸਹਾਇਕ ਪ੍ਰੋਫੈਸਰ (ਗੈਸਟ ਫੈਕਲਟੀ) ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਨ ਕਰਕੇ ਗੇਟਾਂ ਅੱਗੇ ਖੜੇ ਲੋਕਾਂ ਦਾ ਇੱਕਠ।

ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਯੂਨੀਵਰਸਿਟੀ ਦੇ ਗੇਟ ਖੁੱਲ੍ਹਵਾਏ | Protest

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Protest: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈੰਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੋਵੇਂ ਗੇਟ ਬੰਦ ਕਰਕੇ ਰੋਸ਼ ਪ੍ਰਦਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: Ludhiana News: ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

ਦੱਸਣਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਦੀ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੇਣ ਦੀ ਬਜਾਏ ਇੰਟਰਵਿਊ ਰੱਖ ਦਿੱਤੀ ਹੈ। ਦਸਣਯੋਗ ਹੈ ਕਿ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੀ ਨਿਯੁੱਕਤੀ ਪਹਿਲਾ ਹੀ ਯੂਨੀਵਰਸਿਟੀ ਦੁਆਰਾ ਇੰਟਰਵਿਊ ਕਰਵਾ ਕੇ ਕੀਤੀ ਹੋਈ ਹੈ। ਇਹ ਪ੍ਰੋਫੈਸਰ ਲੰਬੇ 8 ਤੋਂ 5 ਸਾਲਾ ਤੋਂ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਕੰਮ ਕਰ ਰਹੇ ਨੇ ਜੋ ਕਿ ਯੂ. ਜੀ. ਸੀ., ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਸਰਕਾਰ ਦੀਆਂ ਸਾਰੀਆ ਸਰਤਾਂ ਪੂਰੀਆਂ ਕਰਦੇ ਹਨ ਧਰਨੇ ਨੂੰ ਸੰਬੋਧਨ ਕਰਦਿਆ ਹੋਇਆ ਗੈਸਟ ਫੈਕਲਟੀ ਯੂਨੀਅਨ ਦੇ ਬੁਲਾਰਿਆ ਨੇ ਕਿਹਾ ਕਿ ਸਾਡੇ ਧਰਨੇ ਚਲਦੇ ਨੂੰ ਅੱਜ 44 ਵਾਂ ਦਿਨ ਹੋ ਗਿਆ ਹੈ, ਪਰ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਅਤੇ ਕਾਰਜਕਾਰੀ ਵਾਇਸ ਚਾਂਸਲਰ ਵੱਲੋਂ ਹੁਣ ਤੱਕ ਸਾਡੀਆਂ ਮੰਗਾਂ ਦਾ ਕੋਈ ਹੱਲ ਨਹੀ ਕੀਤਾ ਗਿਆ। Protest

ਧਰਨਾ ਉਦੋ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਪ੍ਰਵਾਨਗੀ ਮੰਗਾਂ ਪੂਰੀਆਂ ਨਹੀ ਹੁੰਦੀਆਂ: ਆਗੂ

ਗੈਸਟ ਫੈਕਲਟੀ ਆਗੂਆਂ ਨੇ ਕਿਹਾ ਕਿ ਵਿਦਿਆਰਥੀਆ ਦੀ ਪੜ੍ਹਾਈ ਦੇ ਮੱਦੇਨਜ਼ਰ ਗੈਸਟ ਫੈਕਲਟੀ ਅਧਿਆਪਕਾਂ ਨੂੰ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਜਲਦ ਤੋਂ ਜਲਦ ਦਿੱਤੀ ਜਾਵੇ, ਸਾਡੀ ਤਨਖ਼ਾਹ ਯੂ. ਜੀ. ਸੀ. ਦੇ ਨਿਯਮਾਂ ਮੁਤਾਬਿਕ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਆਕਦਿਮਕ ਖੇਤਰ ਦੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਜਾਵੇ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ 2024 ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਯੂਨੀਵਰਸਿਟੀ ਦੇ ਦੋਵੇਂ ਗੇਟ ਖੁਲ੍ਹਵਾਏ ਗਏ। ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਨੇ ਕਿਹਾ ਸਾਡਾ ਧਰਨਾ ਉਦੋ ਤੱਕ ਜਾਰੀ ਰਹੇਗਾ ਜਦੋ ਤੱਕ ਉਨ੍ਹਾਂ ਦੀ ਪ੍ਰਵਾਨਗੀ ਦੀ ਮੰਗਾਂ ਪੂਰੀਆਂ ਨਹੀ ਹੁੰਦੀਆਂ ਅਤੇ ਉਨ੍ਹਾਂ ਨੂੰ ਉੱਕਾ ਪੁੱਕਾ ਤਨਖਾਹ ਨਹੀਂ ਦਿੱਤੀ ਜਾਂਦੀ ਇਸ ਧਰਨੇ ਨੂੰ ਭਰਾਤਰੀ ਜੱਥੇਬੰਦੀਆ ਵੱਲੋਂ ਹਮਾਇਤ ਕੀਤੀ ਗਈ। Protest