Sunam News : ਮੁਲਾਜ਼ਮ ਤੇ ਪੈਨਸ਼ਨਰਜ਼ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਅੱਗੇ ਰੋਸ ਧਰਨਾ

Sunam News

ਅਸੀਂ ਮੁੱਖ ਮੰਤਰੀ ਦੇ ਝੂਠੇ ਲਾਰੇ ਅਤੇ ਵਾਅਦਿਆਂ ਦੀ ਪੰਡ ਫੂਕੀ ਹੈ : ਯੂਨੀਅਨ ਆਗੂ | Sunam News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) Sunam News : ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਪੰਜਾਬ ਦੇ ਸੱਦੇ ਤੇ ਤਹਿਸੀਲ ਸੁਨਾਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰਾਮ ਸਰੂਪ ਢੈਪਈ, ਸੁਰਿੰਦਰ ਸਿੰਘ, ਸੋਮ ਸਿੰਘ, ਗੁਰਬਖਸ਼ ਸਿੰਘ ਦੀ ਅਗਵਾਈ ਵਿੱਚ ਮਾਤਾ ਮੋਦੀ ਪਾਰਕ ਵਿੱਚ ਇਕੱਠੇ ਹੋ ਕੇ ਅਮਨ ਅਰੋੜਾ ਕੈਬਨਿਟ ਮੰਤਰੀ ਦੀ ਰਿਹਾਇਸ਼ ਤੱਕ ਮੁੱਖ ਮੰਤਰੀ ਦੇ ਝੂਠੇ ਵਾਅਦਿਆਂ ਦੀ ਪੰਡ ਚੁੱਕ ਕੇ ਰੋਸ ਮਾਰਚ ਕੀਤਾ ਅਤੇ ਮੰਤਰੀ ਦੀ ਕੋਠੀ ਅੱਗੇ ਆਵਾਜਾਈ ਜਾਮ ਕਰਕੇ ਰੋਸ ਧਰਨਾ ਦਿੱਤਾ।

ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸ਼ਤਾਂ ਅਤੇ ਬਣਦਾ ਬਕਾਇਆ ਤੁਰੰਤ ਦੇਣ ਦੀ ਮੰਗ | Sunam News

ਉਥੇ ਬੁਲਾਰਿਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਵਲੋਂ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਾ ਕਰਨੀਆਂ ਅਤੇ ਗੱਲਬਾਤ ਤੋਂ ਭੱਜ ਜਾਣ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ।ਬੁਲਾਰਿਆਂ ਨੇ ਮੰਗ ਕੀਤੀ ਜਨਵਰੀ 2016 ਤੋਂ ਤਨਖਾਹ ਕਮੀਸਨ ਵਲੋਂ ਸੋਧੇ ਸਕੇਲਾਂ ਦੇ ਬਕਾਏ ਅਦਾ ਕੀਤੇ ਜਾਣ। ਅਣਵਰਤੀ ਕਮਾਈ ਛੁੱਟੀ ਦਾ ਬਕਾਇਆ ਦਿਤਾ ਜਾਵੇ। ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸ਼ਤਾਂ ਅਤੇ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ। 2.59 ਗੁਣਾਂਕ ਲਾਗੂ ਕੀਤਾ ਜਾਵੇ। Sunam News

Read Also : IMD Alert : ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ’ਚ ਪਵੇਗਾ ਭਾਰੀ ਮੀਂਹ, ਮੁੜ ਸਰਗਰਮ ਹੋਵੇਗਾ ਮਾਨਸੂਨ

ਰੈਲੀ ਨੂੰ ਜੀਤ ਸਿੰਘ ਬੰਗਾ ਜਗਦੇਵ ਸਿੰਘ ਬਾਹੀਆ, ਦਰਸ਼ਨ ਸਿੰਘ ਮੱਟੂ, ਪਵਨ ਕੁਮਾਰ ਸਰਮਾ ਹਰਮੇਲ ਸਿੰਘ ਮਹਿਰੋਕ, ਸੁਰਿੰਦਰ ਸਿੰਘ ਸੋਮ ਸਿੰਘ, ਮੋਹਣ ਲਾਲ, ਭੁਪਿੰਦਰ ਸਿੰਘ ਛਾਜਲੀ, ਰਾਮ ਸਰੂਪ ਢੈਪਈ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਅਗਰ ਮੁਲਾਜ਼ਮਾਂ ਪੈਨਸਨਰ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਭਵਿੱਖ ਵਿੱਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਕੀਤੀ ਵਾਅਦਾ ਖਿਲਾਫੀ ਦੇ ਨਤੀਜੇ ਭੁਗਤਣੇ ਪੈਣਗੇਰੈਲੀ ਦੇ ਅਖੀਰ ਵਿੱਚ ਮੁੱਖ ਮੰਤਰੀ ਦੇ ਝੂਠੇ ਲਾਰੇ ਅਤੇ ਵਾਅਦਿਆਂ ਦੀ ਪੰਡ ਫੂਕੀ ਗਈ ਅਤੇ 3 ਸਤੰਬਰ ਦੇ ਵਿਧਾਨ ਸਭਾ ਵਲ ਮਾਰਚ ਦੀਆਂ ਤਿਆਰੀਆਂ ਅਤੇ ਸੰਘਰਸ਼ ਕਰਨ ਲਈ ਸੱਦਾ ਦਿਤਾ।

LEAVE A REPLY

Please enter your comment!
Please enter your name here