Farmers Protest: (ਗੁਰਪ੍ਰੀਤ ਪੱਕਾ) ਫਰੀਦਕੋਟ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨ, ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਐਕਟ 2025, ਸੀਡ ਬਿੱਲ, ਚਾਰ ਲੇਬਰ ਕੋਡ ਲਾਗੂ ਕਰਨ ਅਤੇ ਮਨਰੇਗਾ ਵਰਗੇ ਕਾਨੂੰਨ ਰੱਦ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਆਸ਼ਾ ਵਰਕਰ ਆਂਗਣਵਾੜੀ ਵਰਕਰਾਂ ਅਤੇ ਮਿੱਡ-ਏ-ਮੀਲ ਵਰਕਰਾਂ ਨੂੰ ਉੱਜਰਤਾ ਦੇ ਘੇਰੇ ਵਿੱਚ ਲਿਆਉਣਾ, ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ਼ ਪੂਰੇ ਦੇਸ਼ ਵਿੱਚ ਟਰੇਡ ਜੱਥੇਬੰਦੀਆਂ ਜਿਨ੍ਹਾਂ ਵਿੱਚ ਐਸ.ਕੇ.ਐਮ. ਪੰਜਾਬ, ਮੁਲਾਜ਼ਮ ਫ਼ੈਡਰੇਸ਼ਨਾਂ, ਮਜ਼ਦੂਰ ਜੱਥੇਬੰਦੀਆਂ, ਸਨਅਤੀ ਅਤੇ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਅੱਜ ਦਾ ਧਰਨਾ ਅਤੇ ਰੋਸ ਮੁਜ਼ਾਹਰਾ ਡੀਸੀ ਦਫ਼ਤਰ ਫਰੀਦਕੋਟ ਜਾਮਨਾ ਥੱਲੇ ਕੀਤਾ ਗਿਆ।
ਇਹ ਵੀ ਪੜ੍ਹੋ: Check Bounce Case: ਰਾਜਪਾਲ ਯਾਦਵ ਨੂੰ ਨਹੀ ਮਿਲੀ ਜ਼ਮਾਨਤ
ਅੱਜ ਦੀ ਹੜਤਾਲ ਵਿੱਚ ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਸਰਾਂ, ਸੁਖਵਿੰਦਰ ਸਿੰਘ ਸੁੱਖੀ, ਜਸਕਰਨ ਸਿੰਘ ਵਾੜਾ ਦਰਾਕਾ, ਸੁਖਚੈਨ ਸਿੰਘ, ਲਵਪ੍ਰੀਤ ਸਿੰਘ, ਲਖਵਿੰਦਰ ਕੌਰ, ਸਰਬਜੀਤ ਕੌਰ, ਸੁਖਮੰਦਰ ਸਿੰਘ ਗਿੱਲ, ਜਸਵੀਰ ਸਿੰਘ ਟਹਿਣਾ, ਅਮੀ ਚੰਦ, ਅਜੀਤ ਸਿੰਘ ਖਾਲਸਾ, ਡਾ. ਅਮ੍ਰਿਤਵੀਰ ਸਿੰਘ ਸਿੱਧੂ, ਇੰਦਰਜੀਤ ਸਿੰਘ ਖੀਵਾ, ਗੁਰਦਿਆਲ ਸਿੰਘ ਭੱਟੀ, ਕੁਲਦੀਪ ਕੁਮਾਰ ਸ਼ਰਮਾ, ਕਿਸਾਨ ਆਗੂ ਸ਼ਮਸ਼ੇਰ ਸਿੰਘ ਕਿੰਗਰਾ, ਭੁਪਿੰਦਰ ਸਿੰਘ ਔਲਖ, ਰਾਜਵੀਰ ਸਿੰਘ ਗਿੱਲ ਸੰਧਵਾਂ, ਸਰਜੀਤ ਸਿੰਘ ਹਰੀਏ ਵਾਲਾ, ਵੀਰਇੰਦਰ ਜੀਤ ਸਿੰਘ ਪੁਰੀ, ਗੁਰਚਰਨ ਸਿੰਘ ਨੱਥਲ ਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਰਜਿੰਦਰ ਸਿੰਘ ਕਿੰਗਰਾ, ਬਲਵਿੰਦਰ ਸਿੰਘ ਜੇਈ, ਸੁਖਦੇਵ ਸਿੰਘ ਬਹਿਬਲ, ਮਲਕੀਤ ਸਿੰਘ ਬਹਿਬਲ, ਮਾਸਟਰ ਮੱਖਣ ਸਿੰਘ, ਜੋਰਾ ਸਿੰਘ ਭਾਣਾ, ਵਿਦਿਆਰਥੀ ਆਗੂ ਹਰਵੀਰ ਕੌਰ, ਮਜ਼ਦੂਰ ਆਗੂ ਗੁਰਪਾਲ ਸਿੰਘ ਨੰਗਲ, ਗੁਰਤੇਜ ਸਿੰਘ ਹਰੀਨੋ, ਬਲਕਾਰ ਸਿੰਘ ਔਲਖ, ਸਤਨਾਮ ਸਿੰਘ ਪੱਖੀ, ਬੁਲਾਰਿਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਏ ਤਾਂ ਲੋਕ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। Farmers Protest
ਫਰੀਦਕੋਟ ਜ਼ਿਲ੍ਹਾ ਕੰਪਲੈਕਸ ਅੰਦਰ ਜਨਤਕ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਦਿੱਤੇ ਧਰਨੇ ਅੰਦਰ ਬਿਜਲੀ ਕਾਮਿਆਂ ਵੱਲੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।














