Traders Protest: ਜੀਐਸਟੀ ਅਤੇ ਵੈਟ ਰਿਫੰਡ ਨਾ ਕਰਨ ’ਤੇ ਵਾਪਰੀਆਂ ‘ਚ ਰੋਸ

Traders Protest
ਸੁਨਾਮ : ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ ਸੁਨਾਮ ਦੇ ਪ੍ਰਧਾਨ ਪਵਨ ਗੁੱਜਰਾਂ ਅਤੇ ਆਗੂ ਗੱਲਬਾਤ ਕਰਦੇ ਹੋਏ। ਤਸਵੀਰ : ਕਰਮ ਥਿੰਦ

12 ਦਸੰਬਰ ਨੂੰ ਵੱਖ-ਵੱਖ ਸੰਗਠਨਾਂ ਵੱਲੋਂ ਦਿੱਤੇ ਸੂਬਾ ਪੱਧਰੀ ਪ੍ਰਦਰਸ਼ਨ ਦਾ ਕਰੇਗਾ ਸਮਰਥਨ : ਗੁੱਜਰਾਂ

  • ਸਮੂਹ ਵਪਾਰੀਆਂ ਨੂੰ ਇਸ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦੀ ਅਪੀਲ

Traders Protest: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਪੰਜਾਬ ਟੈਕਸ ਬਾਰ ਐਸੋ. ਅਤੇ ਇਸ ਨਾਲ ਜੁੜੇ ਵਪਾਰ ਅਤੇ ਉਦਯੋਗਿਕ ਸੰਗਠਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ. ਅਤੇ ਵੈਟ ਰਿਫੰਡ ਜਾਰੀ ਨਾ ਕਰਨ ਦੇ ਵਿਰੋਧ ਵਿੱਚ 12 ਦਸੰਬਰ ਨੂੰ ਕੀਤੀ ਜਾ ਰਹੇ ਸੂਬਾ ਪੱਧਰੀ ਪ੍ਰਦਰਸ਼ਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ  ਸੁਨਾਮ ਦੇ ਪ੍ਰਧਾਨ ਪਵਨ ਗੁੱਜਰਾਂ ਨੇ ਆਖਿਆ ਕਿ ਅੱਜ ਯੂਨਿਟ ਦੇ ਆਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਇਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਸਬੰਧੀ ਵਿਸ਼ੇਸ਼ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: Fraud Call: ਸਾਵਧਾਨ! ਕਿਤੇ ਤੁਹਾਨੂੰ ਤਾਂ ਨਹੀਂ ਆਈ ਇਹ ਕਾਲ, ਜਲਦੀ ਕਰਵਰਾਓ ਜਾਂਚ

ਉਹਨਾਂ ਆਖਿਆ ਕਿ ਸਰਕਾਰ ਨੇ ਵਪਾਰੀਆਂ ਤੋਂ ਬਿਨ੍ਹਾਂ ਕਿਸੇ ਦੇਰੀ ਤੋਂ ਜੀ.ਐਸ.ਟੀ. ਅਤੇ ਵੈਟ ਲਿਆ ਗਿਆ ਪਰ ਹੁਣ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਜੀ.ਐਸ.ਟੀ. ਅਤੇ ਵੈਟ ਵਪਾਰੀ ਵਰਗ ਨੂੰ ਰਿਫੰਡ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਵਪਾਰੀਆਂ ਨੂੰ ਕਾਰੋਬਾਰ ਕਰਨ ਵਿੱਚ ਦਿੱਕਤ ਆ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਵਪਾਰ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਹਨ ਅਤੇ ਹੁਣ ਸਰਕਾਰ ਵੱਲੋਂ ਵਪਾਰੀਆਂ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਨਾਲ ਵਪਾਰੀ ਵਰਗ ਬੇਹੱਦ ਪਰੇਸ਼ਾਨ ਹੈ। ਉਹਨਾਂ ਆਖਿਆ ਕਿ ਵਪਾਰੀ ਵਰਗ ਆਪਣੀਆਂ ਮੰਗਾਂ ਪ੍ਰਤੀ ਸੰਜੀਦਾ ਹਨ ਅਤੇ ਸਰਕਾਰ ਤੋਂ ਜੀ.ਐਸ.ਟੀ. ਅਤੇ ਵੈਟ ਰਿਫੰਡ ਕਰਵਾਉਣ ਲਈ 12 ਦਸੰਬਰ ਨੂੰ ਸੂਬਾ ਪੱਧਰੀ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ ਜਿਸ ਲਈ ਸਮੂਹ ਵਪਾਰੀ ਇੱਕਜੁਟ ਹੋ ਕੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।

ਉਹਨਾਂ ਸਮੂਹ ਵਪਾਰੀਆਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਸੰਘਰਸ਼ ਕਰਦਿਆਂ ਇਸਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਚੰਦਰ ਪ੍ਰਕਾਸ਼, ਮਿੰਦੀ ਬਿਜਲੀ ਵਾਲਾ, ਤਰਸੇਮ ਸਿੰਗਲਾ, ਸੋਮ ਨਾਥ ਵਰਮਾ, ਰਾਮ ਲਾਲ, ਸ਼ੰਮੀ, ਨਾਜਰ ਸਿੰਘ ਮਾਨ ਆਦਿ ਮੌਜੂਦ ਸਨ।