ਕਈ ਜਥੇਬੰਦੀਆਂ ਵੱਲੋਂ ਪਹਿਲਵਾਨ ਖਿਡਾਰਨਾਂ ਦੀ ਹਮਾਇਤ ਵਿੱਚ ਰੋਸ ਮਾਰਚ

Sunam News
ਸੁਨਾਮ: ਸ਼ਹਿਰ ਅੰਦਰ ਰੋਸ ਮਾਰਚ ਕਰਨ ਸਮੇਂ ਸਮੂਹ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਹੋਰ।

ਸ਼ਾਂਤਮਈ ਧਰਨਾ ਦੇ ਰਹੀਆਂ ਖਿਡਾਰਨਾਂ ਨਾਲ ਮਾਰਕੁੱਟ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ | Sunam News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸੁਨਾਮ (Sunam News) ਦੀਆਂ ਲੋਕ ਪੱਖੀ ਇਨਸਾਫ-ਪਸੰਦ ਜਨਤਕ ਜਥੇਬੰਦੀਆਂ ਵੱਲੋਂ ਜੰਤਰ ਮੰਤਰ ਤੇ ਸੰਘਰਸ਼ ਕਰ ਰਹੀਆਂ ਉਲੰਪਿਕ ਮਹਿਲਾ ਪਹਿਲਵਾਨ ਖਿਡਾਰਨਾਂ ਦੀ ਹਮਾਇਤ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮਾਰਚ ਵਿੱਚ ਬੁਲਾਰਿਆਂ ਵੱਲੋਂ ਮੰਗ ਕੀਤੀ ਗਈ ਕਿ ਖਿਡਾਰਨਾਂ ਨਾਲ ਬਦਸਲੂਕੀ ਕਰਨ ਵਾਲੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਅਤੇ ਸ਼ਾਂਤਮਈ ਧਰਨਾ ਦੇ ਰਹੀਆਂ ਖਿਡਾਰਨਾਂ ਦੀ ਗੈਰ ਕਨੂੰਨੀ ਅਤੇ ਤਾਨਾਸ਼ਾਹੀ ਢੰਗ ਨਾਲ ਮਾਰਕੁੱਟ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਸਖ਼ਤ ਸਜ਼ਾ ਦੇਣ ਦਿੱਤੀ ਜਾਵੇ ਤਾਂ ਜੋ ਦੇਸ਼ ਦੀਆਂ ਬੇਟੀਆਂ ਨੂੰ ਇਨਸਾਫ ਮਿਲ ਸਕੇ।

ਇਹ ਵੀ ਪੜ੍ਹੋ ; ਕੱਚੇ ਘਰਾਂ ‘ਚ ਰਹਿਣ ਵਾਲਿਆਂ ਲਈ ਫਾਇਦੇਮੰਦ ਸਾਬਿਤ ਹੋਈ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ

ਇਹ ਵੀ ਮੰਗ ਕੀਤੀ ਗਈ ਕਿ ਦੇਸ਼ ਦੀਆਂ ਸਮੂਹ ਖੇਡ ਫੈਡਰੇਸ਼ਨਾਂ ਵਿਚੋਂ ਰਾਜਨੀਤਕ ਆਗੂਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਸੀਨੀਅਰ ਖੇਡ ਪ੍ਰਤਿਭਾਵਾਂ ਨੂੰ ਨਾਮਜ਼ਦ ਕੀਤਾ ਜਾਵੇ। ਰੋਸ ਮਾਰਚ ਵਿੱਚ ਡਾਕਟਰ ਅੰਬੇਦਕਰ ਸਭਾ ਪੰਜਾਬ, ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ, ਸੰਗਰਾਮੀ ਕਲਾ ਕੇਂਦਰ, ਸੰਵਿਧਾਨ ਬਚਾਓ ਦੇਸ਼ ਬਚਾਓ ਸੰਮਤੀ, ਮੋਟਰਸਾਈਕਲ ਰੇਹੜੀ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ, ਚੈਲੇਂਜਡ ਪਰਸਨ ਐਸੋਸੀਏਸ਼ਨ, ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਸੁਸਾਇਟੀ, ਵਿਸ਼ਵਕਰਮਾ ਇਮਾਰਤੀ ਅਤੇ ਪੇਂਟਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਸ਼ਾਮਲ ਹੋਈਆਂ। (Sunam News)

LEAVE A REPLY

Please enter your comment!
Please enter your name here