ਆਪ ਵਰਕਰਾਂ ਵੱਲੋਂ ਪੀਐਮ ਰਿਹਾਇਸ਼ ਦੇ ਘਿਰਾਓ ਦੀ ਕੋਸ਼ਿਸ਼ (AAP Party Protest)
- ਪੁਲਿਸ ਨਾਲ ਧੱਕਾਮੁੱਕੀ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਆਪ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਆਪ ਵਰਕਰ ਜਦੋਂ ਪੀਐਮ ਰਿਹਾਇਸ਼ ਦਾ ਘਿਰਾਓ ਕਰਨ ਲਏ ਅੱਗੇ ਵਧੇ ਤਾਂ ਪੁਲਿਸ ਨੇ ਉਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝ਼ੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਧਾਰਾ 144 ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਅਰਵਿੰਦ ਕੇਜਰੀਵਾਲ ਈਡੀ ਦੀ ਹਿਰਾਸਤ ਤੋਂ ਸਰਕਾਰ ਚਲਾ ਰਹੇ ਹਨ। AAP Party Protest
ਇਹ ਵੀ ਪੜ੍ਹੋ: ਬਾਲਟੀਮੋਰ ’ਚ ਵੱਡਾ ਹਾਦਸਾ, ਕਾਰਗੋ ਜਹਾਜ਼ ਪੁਲ ਨਾਲ ਟਕਰਾਇਆ, ਪੁਲ ਟੁੱਟਣ ਕਾਰਨ ਵਾਹਨ ਨਦੀ ’ਚ ਡਿੱਗੇ
ਦੂਜੇ ਪਾਸੇ ਭਾਜਪਾ ਵਰਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਸਕੱਤਰੇਤ ਵੱਲ ਜਾ ਰਹੇ ਵਰਕਰਾਂ ਨੇ ਪੁਲੀਸ ਬੈਰੀਕੇਡਿੰਗ ਤੋੜ ਦਿੱਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵ ਸਮੇਤ ਕਈ ਭਾਜਪਾ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। AAP Party Protest