(ਮੋਹਨ ਸਿੰਘ) ਮੂਣਕ। ਦੇਸ਼ ਭਰ ਵਿੱਚ ਮੋਦੀ ਹਕੂਮਤ ਦੁਆਰਾ ਲਿਆਂਦੇ ਕਾਨੂੰਨਾਂ ਖਿਲਾਫ਼ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਵੱਲੋਂ ਮੂਣਕ ਤਹਿਸੀਲ ’ਚ ਸਾਂਝੇ ਤੌਰ ’ਤੇ ਨਵੇਂ ਫੌਜਦਾਰੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। New Three Laws
ਸੰਸਾਰ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ ਤੇ ਪ੍ਰੋ. ਸੇਖ ਸੌਕਤ ਹੂਸੈਨ ’ਤੇ ਲਾਇਆ ਯੂਏਪੀਏ ਰੱਦ ਕਰਨ ਦੀ ਮੰਗ ਕੀਤੀ ਗਈ। ਤਿੰਨਾਂ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੇ ਸੱਦੇ ਤਹਿਤ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਤੋਂ ਇਲਾਵਾ ਹੋਰ ਆਗੂ ਵੀ ਮੌਜ਼ੂਦ ਸਨ। New Three Laws
ਇਹ ਵੀ ਪੜ੍ਹੋ: ਇੱਕੋ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੋਕਾਂ ’ਚ ਦਹਿਸ਼ਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਇਹਨਾਂ ਬੁੱਧੀਜੀਵੀਆਂ ਲਈ ਲੋਕ ਲਹਿਰ ਉਸਾਰਨ ਅਤੇ ਨਵੇਂ ਤਿੰਨ ਲੋਕ ਮਾਰੂ ਕਾਨੂੰਨਾਂ ਖਿਲਾਫ ਵਿਸਾਲ ਜਨਤਕ ਲਾਮਬੰਦੀ ਕਰਨ ’ਤੇ ਜੋਰ ਦਿੱਤਾ। ਆਗੂਆਂ ਨੇ ਕਿਹਾ, ਲੋਕ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਤੁਰੰਤ ਰੱਦ ਕਰਨ ਅਤੇ ਬੁੱਧੀਜੀਵੀਆਂ ਤੇ ਯੂ ਏ ਪੀ ਏ ਦਾ ਕੇਸ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਣ ਦੀ ਮੰਗ ਕੀਤੀ।