ਕਾਂਗਰਸੀ ਲੀਡਰਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੀਤਾ ਗਿ੍ਰਫ਼ਤਾਰ

ਧਰਨਾ ਦੇ ਰਹੇ ਕਾਂਗਰਸੀ ਲੀਡਰਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰੋਂ ਕੀਤਾ ਗਿਆ ਗਿ੍ਰਫ਼ਤਾਰ

ਚੰਡੀਗੜ੍ਹ। 29 ਮਈ ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਖੇ ਹੋਈ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਅੱਜ ਇੱਕ ਹਫਤੇ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ ਪਰ ਪੰਜਾਬ ਪੁਲਿਸ ਵਲੋਂ ਅਜੇ ਤੱਕ ਕੋਈ ਠੋਸ ਸਾਜਿਸ਼ਕਰਤਾ ਨੂੰ ਗਿਰੋਹ ਯਾਂ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਜਰਮ ਨੂੰ ਫੜਿਆ ਨਹੀਂ ਗਿਆ। ਕੱਲ੍ਹ ਮਾਨਸਾ ਦੀ ਅਨਾਜ ਮੰਡੀ ’ਚ ਮੂਸੇਵਾਲਾ ਦੇ ਪਰਿਵਾਰ ਵਲੋਂ ਅੰਤਿਮ ਅਰਦਾਸ ਵੀ ਕਾਰਵਾਈ ਜਾ ਚੁੱਕੀ ਹੈ ਜਿਸ ’ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਰੇ ਗਲ ਨਾਲ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ ਲਈ ਹਰ ਤਰ੍ਹਾਂ ਦੀ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਸੀ। ਅਜਿਹੇ ਵਿੱਚ ਅੱਜ ਚੰਡੀਗੜ੍ਹ ’ਚ ਸੀਐਮ ਭਗਵੰਤ ਦੀ ਰਿਹਾਇਸ਼ ਵਿੱਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਮਾਨ ਸਰਕਾਰ ਵਿਰੁੱਧ ਧਰਨਾ ਲਗਾਇਆ ਗਿਆ।

ਜਿਸ ਵਿੱਚ ਕਾਂਗਰਸ ਆਗੂਆਂ ਵਲੋਂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਨ ਦਵਾਉਣ ਦੀ ਮੰਗ ਨੂੰ ਲੈਕੇ ਸੀਐਮ ਰਿਹਾਇਸ਼ ਦੇ ਬਾਹਰ ਸੀਐਮ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਹੀਂ ਮਿਲੇ। ਇਸ ਸਭ ਵਿਚਾਲੇ ਕਾਂਗਰਸ ਆਗੂਆਂ ਨੇ ਸੀਐਮ ਰਿਹਾਇਸ਼ ਬਾਹਰ ਭਗਵੰਤ ਮਾਨ ਸਰਕਾਰ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨਸਾਨ ਲਈ ਤਿੱਖਾ ਸੰਘਰਸ਼ ਵਿੱਢਣ ਦੀ ਚੇਤਾਵਨੀ ਵੀ ਦਿੱਤੀ।

ਇਸ ਮੌਕੇ ਕਾਂਗਰਸ ਆਗੂਆਂ ਨੂੰ ਸੀਐਮ ਰਿਹਾਇਸ਼ ਤੋਂ ਚੰਡੀਗੜ੍ਹ ਪੁਲਿਸ ਨੇ ਗਿਰਫ਼ਤਾਰ ਕਰ ਲਿਆ। ਇਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਕਈ ਹੋਰ ਆਗੂ ਸ਼ਾਮਲ ਹਨ।

ਕਾਂਗਰਸ ਦੇ ਲੀਡਰ CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸੀਐਮ ਨੇ ਸਵੇਰੇ 10 ਵਜੇ ਦਾ ਸਮਾਂ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਈ। ਉਲਟਾ ਉਨ੍ਹਾਂ ਨੂੰ ਮੁੱਖ ਮੰਤਰੀ ਹਾਊਸ ਦੇ ਅੰਦਰ ਬੁਲਾ ਕੇ ਜਲੀਲ ਕੀਤਾ ਗਿਆ। ਉਨ੍ਹਾਂ ਦੀ ਤਲਾਸ਼ੀ ਲਈ ਗਈ ਅਤੇ ਮੋਬਾਈਲ ਬਾਹਰ ਰੱਖੇ ਗਏ। ਪੁਲੀਸ ਨੇ ਉਸ ਨੂੰ ਇੱਕ ਵਜੇ ਦੀ ਮੁਲਾਕਾਤ ਦਾ ਸਮਾਂ ਦਿੱਤਾ ਪਰ ਕਾਂਗਰਸੀਆਂ ਨੇ ਹਾਮੀ ਨਹੀਂ ਭਰੀ। ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ