ਇਜ਼ਰਾਈਲ ‘ਚ ਨੇਤਨਯਾਹੂ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ

10 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤਾ ਪ੍ਰਦਰਸ਼ਨ

ਤੇਲ ਅਵੀਵ। ਨੇਤਨਯਾਹੂ ਸਰਕਾਰ ਖਿਲਾਫ਼ 10 ਹਜ਼ਾਰ ਤੋਂ ਵੱਧ ਲੋਕਾਂ ਨੇ ਇਜ਼ਰਾਈਲ ਦੇ ਵੱਖ-ਵੱਖ ਹਿੱਸਿਆਂ ‘ਚ ਵਿਰੋਧੀ ਪ੍ਰਦਰਸ਼ਨ ਕੀਤਾ। ਸਥਾਨਕ ਮੀਡੀਆ ਦੇ ਅਨੁਸਾਰ ਸਭ ਤੋਂ ਵੱਡਾ ਵਿਰੋਧ ਪ੍ਰਦਰਸ਼ਨ ਰਾਜਧਾਨੀ ਜੇਰੂਸਲਮ ‘ਚ ਹੋਇਆ।

ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਵਪਾਰਕ ਸੰਕਟ ਦੇ ਮੱਦੇਨਜ਼ਰ ਇਜ਼ਰਾਈਲ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਸਥਾਨਕ ਮੀਡੀਆ ਅਨਸਾਰ ਇਜ਼ਰਾਈਲ ਪ੍ਰਧਾਨ ਮੰਤਰੀ ਬੇਂਜਾਮੀਨ ਨੇਤਨਯਾਹੂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ 10 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ। ਰਿਪੋਰਟ ਅਨੁਸਾਰ ਕੁਝ ਸ਼ਹਿਰਾਂ ‘ਚ ਪ੍ਰਦਰਸ਼ਨਕਾਰੀਆਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ‘ਚ ਚਾਰ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇੱਕ ਵਿਅਕਤੀ ਨੂੰ ਹਾਈਫਾ ‘ਚ ਪ੍ਰਦਰਸ਼ਨਕਾਰੀਆਂ ‘ਤੇ ਪੱਥਰ ਸੁੱਟਣ ਤੋਂ ਬਾਅਦ ਹਿਰਾਸਤ ‘ਚ ਲਿਆ ਗਿਆ। ਸ਼ਨਿੱਚਰਵਾਰ ਰਾਤ ਹੋਏ ਪ੍ਰਦਰਸ਼ਨ ਦੀ ਇਜ਼ਾਜਤ ਇਜ਼ਰਾਈਲ ਪੁਲਿਸ ਨੇ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ