ਲੋੜਵੰਦ ਪਰਿਵਾਰ ਨੂੰ ਵਰਤੋਂ ਯੋਗ ਰਾਸ਼ਨ ਦਿੱਤਾ

Provided Ration Sachkahoon

ਲੋੜਵੰਦ ਪਰਿਵਾਰ ਨੂੰ ਵਰਤੋਂ ਯੋਗ ਰਾਸ਼ਨ ਦਿੱਤਾ

(ਹਰਪਾਲ ਸਿੰਘ) ਲੌਂਗੋਵਾਲ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਪਵਿੱਤਰ ਸਿੱਖਿਆਵਾ ’ਤੇ ਚਲਦਿਆਂ ਪਿੰਡ ਝਾੜੋਂ ਦੀ ਸਮੁੱਚੀ ਸਾਧ ਸੰਗਤ ਵੱਲੋਂ ਇੱਕ ਲੋੜਵੰਦ ਪਰਿਵਾਰ ਨੂੰ ਘਰੇਲੂ ਵਰਤੋਂ ਯੋਗ ਰਾਸ਼ਨ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਤਾਲੀ ਮੈਂਬਰ ਕਮਲਾ ਇੰਸਾਂ, ਜ਼ਿਲ੍ਹਾ ਪੱਚੀ ਮੈਂਬਰ ਸੁਖਪਾਲ ਸਿੰਘ ਇੰਸਾਂ, ਪੰਦਰਾਂ ਮੈਂਬਰ ਬਲਕਾਰ ਸਿੰਘ ਇੰਸਾਂ, ਪਿੰਡ ਭੰਗੀਦਾਸ ਮੱਖਣ ਸਿੰਘ ਇੰਸਾਂ, ਨਿਰਭੈ ਸਿੰਘ ਇੰਸਾਂ, ਮਾਸਟਰ ਮਿੱਠੂ ਸਿੰਘ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਗੱਦੀ ਨਸ਼ੀਨ ਪੂਜਨੀਕ ਹਜੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸਮੁੱਚੀ ਸਾਧ-ਸੰਗਤ ਮਾਨਵਤਾ ਭਲਾਈ ਕਾਰਜਾਂ ਤਹਿਤ ਲੋੜਵੰਦ ਲੋਕਾਂ ਦੀ ਮੱਦਦ ਕਰ ਰਹੀ ਹੈ ਇਸੇ ਕੜੀ ਤਹਿਤ ਪਿੰਡ ਝਾੜੋਂ ਦੀ ਸਾਧ-ਸੰਗਤ ਵੱਲੋਂ ਇੱਕ ਲੋੜਵੰਦ ਪਰਿਵਾਰ ਬੱਲਾਂ ਸਿੰਘ ਵਾਸੀ ਝਾੜੋਂ ਨੂੰ ਘਰੇਲੂ ਵਰਤੋਂ ਯੋਗ ਰਾਸ਼ਨ ਦਿੱਤਾ ਗਿਆ ਹੈ।

ਇਸ ਮੌਕੇ ਬੱਲਾਂ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਲੋੜਵੰਦ ਲੋਕਾਂ ਦੀ ਮੱਦਦ ਕਰ ਰਹੇ ਹਨ। ਉਨ੍ਹਾਂ ਜਿੱਥੇ ਸਮੁੱਚੀ ਸਾਧ ਸੰਗਤ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉਥੇ ਹੀ ਪੂਜਨੀਕ ਗੁਰੂ ਜੀ ਦਾ ਵੀ ਧੰਨਵਾਦ ਕੀਤਾ। ਮੌਕੇ ਪਿੰਡ ਝਾੜੋਂ ਦੀ ਸਾਧ-ਸੰਗਤ ਵੀ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ