ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੁਧਿਆਣਾ ਵਿਖੇ ਸੂਬਾਈ ਰੈਲੀ ਅੱਜ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੁਧਿਆਣਾ ਵਿਖੇ ਸੂਬਾਈ ਰੈਲੀ ਅੱਜ

ਫਰੀਦਕੋਟ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਅਤੇ ਟਹਿਲ ਸਿੰਘ ਸਰਾਭਾ ਨੇ ਦੱਸਿਆ ਹੈ ਕਿ ਪੰਜਾਬ ਏਟਕ ਅਤੇ ਹੋਰ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਧਾਰਤ ਪੰਜਾਬ ਬਚਾਓ ਸੰਯੁਕਤ ਮੋਰਚਾ ਵੱਲੋਂ 28 ਨਵੰਬਰ ਨੂੰ ਗਿੱਲ ਰੋਡ , ਦਾਣਾ ਮੰਡੀ ਲੁਧਿਆਣਾ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੌਰਾਨ ਪੰਜਾਬ ਅਤੇ ਦੇਸ਼ ਦੇ ਵੱਖ ਵੱਖ ਵਰਗਾਂ ਦੇ ਮੁੱਦਿਆਂ, ਮੁਸ਼ਕਲਾਂ ਅਤੇ ਮੰਗਾਂ ਨੂੰ ਉਭਾਰਿਆ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਇਸ ਰੈਲੀ ਦੀ ਮੰਗ ਹੋਵੇਗੀ ਕਿ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇ, ਸ਼ਹੀਦ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ ਅਤੇ ਕਿਸਾਨ ਅੰਦੋਨਲਕਾਰੀਆ ਵਿWੱਧ ਬਣਾਏ ਫੌਜਦਾਰੀ ਕੇਸ ਰੱਦ ਕੀਤੇ ਜਾਣ, ਮਜ਼ਦੂਰ ਵਿਰੋਧੀ ਚਾਰੇ ਲੇਬਰ ਕੋਡਜ ਵਾਪਸ ਲੈ ਕੇ ਪੁਰਾਣੇ ਲੇਬਰ ਕਾਨੂੰਨ ਬਹਾਲ ਕੀਤੇ ਜਾਣ, ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ, ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਬੇWਜਗਾਰੀ ਦਾ ਪੱਕਾ ਹੱਲ ਕੱਢਿਆ ਜਾਵੇ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆ ਤੇ ਪੱਕੀ ਭਰਤੀ ਕੀਤੀ ਜਾਵੇ, ਕੰਟਰੈਕਟ ਅਤੇ ਆਊਟ ਸੋਰਸ ਕਾਮੇ ਸਾਰੇ ਵਿਭਾਗਾਂ ਦੇ ਰੈਗੂਲਰ ਕੀਤੇ ਜਾਣ, ਬਿਜਲੀ ਬਿਲ 2020 ਵਾਪਸ ਲਿਆ ਜਾਵੇ, 2004 ਤੋਂ ਬਾਅਦ ਲਾਗੂ ਕੀਤੀ

ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੇਅ ਕਮਿਸ਼ਨ ਅਤੇ ਇਸ ਨਾਲ ਸਬੰਧਤ ਸਾਰੇ ਮਸਲੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਤੁਰੰਤ ਮੀਟਿੰਗ ਕਰ ਕੇ ਹੱਲ ਕੀਤੇ ਜਾਣ, ਵੱਖ ਵੱਖ ਸਕੀਮ ਵਰਕਰਾਂ ਜਿਵੇ ਆਂਗਨਵਾੜੀ ਵਰਕਰ ਤੇ ਹੈਲਪਰ, ਆਸ਼ਾ ਵਰਕਰਾਂ ਤੇ ਮਿਡ ਡੇ ਮੀਲ ਵਰਕਰਾਂ ਆਦਿ ਅਤੇ ਹੋਰ ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ, ਹਰ ਕਿਸਮ ਦੇ ਸੰਵਿਧਾਨਿਕ ਅਦਾਰਿਆ ਨੂੰ ਢਾਹ ਲਾਉਣੀ ਬੰਦ ਕੀਤੀ ਜਾਵੇ। ਆਗੂਆਂ ਨੇ ਅੱਗੇ ਦੱਸਿਆ ਕਿ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਮਜ਼ਦੂਰਾਂ ਮੁਲਾਜ਼ਮਾਂ ਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here