Punjab Board 12th Result 2025: ਪੰਜਾਬ ’ਚ 12ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ, ਹੁਣੇ ਕਰੋ ਚੈੱਕ

PSEB 12th Result
PSEB 12th Result: ਇਸ ਦਿਨ ਆ ਰਿਹੈ Punjab Board ਦਾ ਨਤੀਜਾ, ਇਸ ਤਰ੍ਹਾਂ ਕਰੋ Check

PSEB 12th Result 2025: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ 91 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਪਿਛਲੇ ਸਾਲ ਨਾਲੋਂ ਇਸ ਸਾਲ 12ਵੀਂ ਦੇ ਨਤੀਜਿਆਂ ’ਚ 2 ਫੀਸਦੀ ਦਾ ਘਾਟਾ ਰਿਹਾ ਹੈ। ਤਿੰਨੇਂ ਟਾਪਰ ਕੁੜੀਆਂ ਹੀ ਹਨ। ਬਰਨਾਲਾ ਦੀ ਹਰਸੀਰਤ ਕੌਰ ਪਹਿਲੇ ਸਥਾਨ ’ਤੇ ਹੈ। ਉਸ ਨੇ 500 ਵਿੱਚੋਂ 500 ਨੰਬਰ ਹੀ ਹਾਸਲ ਕੀਤੇ ਹਨ। ਵਿਦਿਆਰਥੀ ਪੰਜਾਬ ਬੋਰਡ ਦੀ ਵੇੱਬਸਾਈਟ pseb.ac.in ‘ਤੇ ਆਪਣਾ ਨਤੀਜਾ ਵੇਖ ਸਕਦੇ ਹਨ।

ਇਹ ਖਬਰ ਵੀ ਪੜ੍ਹੋ : Rangla Punjab Society: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੰਜਾਬ ਲਈ ਇੱਕ ਹੋਰ ਐਲਾਨ, ਆਏ ਲਾਈਵ

ਬੋਰਡ ਦੇ ਚੇਅਰਮੈਨ ਡਾ. ਅਮਰ ਪਾਲ ਸਿੰਘ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ’ਤੇ ਆਪਣੇ ਨਤੀਜਾ ਵੇਖ ਸਕਣਗੇ। ਫਿਰੋਜ਼ਪੁਰ ਦੇ ਕਸੋਆਣਾ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ (99.6%) ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਐਸਐਸ ਮੈਮੋਰੀਅਲ ਸੀਨੀਅਰ ਪਬਲਿਕ ਸਕੂਲ ਕਸੋਆਣਾ ਫਿਰੋਜ਼ਪੁਰ ਦੀ ਵਿਦਿਆਰਥਣ ਹੈ। ਮਾਨਸਾ ਦੇ ਟਿੱਕੀ ਸਥਿਤ ਸ਼੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।