ਸਾਡੇ ਨਾਲ ਸ਼ਾਮਲ

Follow us

16.5 C
Chandigarh
Saturday, February 14, 2026
More
    Home Breaking News Malerkotla Ne...

    Malerkotla News: ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਸੁਣੀਆਂ ਸਿਕਾਇਤਾਂ

    Malerkotla News
    Malerkotla News: ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਸੁਣੀਆਂ ਸਿਕਾਇਤਾਂ

    ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ

    Malerkotla News: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਬਾਅਦ ਦੁਪਹਿਰ ਮਾਲੇਰਕੋਟਲਾ ਵਿਖੇ ਵਾਰਿਸਾਨ-ਏ ਨਵਾਬ ਸ਼ੇਰ ਮੁਹੰਮਦ ਖਾਨ ਵਿਰਸਾ ਸੰਭਾਲ ਕਮੇਟੀ ਵੱਲੋਂ ਆਯੋਜਿਤ “ ਜਨ ਸੰਮੇਲਨ ” ਦੌਰਾਨ ਮਾਲੇਰਕੋਟਲਾ ਅਵਾਮ ਦੀਆਂ ਸ਼ਿਕਾਇਤਾਂ ਸੁਣਨ ਅਤੇ ਮੁਨੱਖੀ ਅਧਿਕਾਰ ਪ੍ਰਤੀ ਅਵਾਮ ਨੂੰ ਜਾਗਰੂਕ ਕਰਨ ਲਈ ਪੁੱਜੇ।

    ਇਸ ਮੌਕੇ ਮਾਣਯੋਗ ਮੈਂਬਰ ਪਦਮ ਸ੍ਰਈ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫਸਰ ਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ,ਸਿਵਲ ਸਰਜਨ ਰਮਨਦੀਪ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਕਪੂਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਲਵਲੀਨ ਬੜਿੰਗ, ਤਹਿਸੀਲ ਸਮਾਜਿਕ ਨਿਆ ਅਧਿਕਾਰਤਾ ਅਫ਼ਸਰ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

    ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ

    ਮੀਟਿੰਗ ਦੌਰਾਨ ਮਾਣਯੋਗ ਮੈਂਬਰ ਸ੍ਰੀ ਪਦਮ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਾ ਹੋਵੇ। Malerkotla News

    ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਹਨ ਜਿਨ੍ਹਾਂ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਦਿਨੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ , ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲੇ ’ਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ। ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜਰੀ ਦੇ ਬੋਰਡ ਹਸਪਤਾਲਾਂ ਵਿੱਚ ਲਗਵਾਏ ਜਾਣਗੇ। ਉਨ੍ਹਾਂ ਹਸਪਤਾਲਾਂ ਵਿੱਚ ਸਾਫ਼ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀਆਂ ਸਹੂਲਤ ਲਈ ਹਰ ਸਰਕਾਰੀ ਸੰਸਥਾਵਾਂ ਵਿਖੇ ਵੱਖਰੇ ਪਖਾਨਿਆਂ ਦੀ ਸਹੂਲਤ ਉਪਲੱਬਧ ਹੋਣੀ ਚਾਹੀਦੀ ਹੈ।

    ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਵਟਸਐਪ ਹੈਲਪਲਾਈਨ 98554-75547 ਜਾਰੀ

    ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ , ਕੱਪੜੇ , ਮਾਸਕ ਤੇ ਬੀਮਾ ਸੁਵਿਧਾ ਮੁਹੱਈਆ ਕਰਵਾਏਗਾ। ਉਨ੍ਹਾਂ ਦੱਸਿਆ ਕਿ ਤੀਜੀ ਐਡਵਾਈਜਰੀ ਐਮਰਜੰਸੀ ਪਾਇਲਟ ਐਂਬੂਲੰਸ ਸਬੰਧੀ ਹੈ, ਜੋ ਅਗਲੇ ਦਿਨਾਂ ਵਿੱਚ ਲਾਗੂ ਹੋਵੇਗੀ। ਜਿਸ ਤਹਿਤ 112 ਨੰਬਰ ਡਾਇਲ ਕਰਨ ‘ਤੇ ਨੇੜਲੇ ਪੀ.ਸੀ.ਆਰ ਦੀ ਪਾਇਲਟ, ਹੰਗਾਮੀ ਹਾਲਤ ਵਿੱਚ ਐਂਬੂਲੈਸ ਦੇ ਅੱਗੇ ਚੱਲੇਗੀ ਤਾਂ ਜੀ ਮਰੀਜ਼ ਦੀ ਜਾਨ ਬਚਾਈ ਜਾ ਸਕੇ ।

    Malerkotla News
    Malerkotla News: ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਸੁਣੀਆਂ ਸਿਕਾਇਤਾਂ

    ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਇਹ ਮੈਂਬਰ ਗੈਰ ਸਿਆਸੀ ਹੋਣਗੇ ਤੇ 19 ਫਰਵਰੀ ਤੱਕ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਸਮੁੱਚੇ ਪੰਜਾਬ ਵਿੱਚ ਕੋਰ ਗਰੁੱਪ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

    ਇਹ ਵੀ ਪੜ੍ਹੋ: Punjab Politics News: ਅਕਾਲੀ ਦਲ ਨਾਲ ਸਿਆਸੀ ਨਹੀਂ, ਸਮਾਜਿਕ ਗੱਠਜੋੜ ਸੀ : ਅਸ਼ਵਨੀ ਸ਼ਰਮਾ

    ਜਨ ਸੰਮੇਲਨ ਵਿਖੇ ਪੁੱਜਣ ਤੋਂ ਪਹਿਲਾ ਉਨ੍ਹਾਂ ਮਾਲੇਰਕੋਟਲਾ ਦੀ ਸਾਫ਼-ਸਫਾਈ ,ਬੁਨਿਆਂਦੀ ਸਹੂਲਤਾਵਾਂ ਆਦਿ ਦਾ ਨਿਰੀਖਣ ਵੀ ਕੀਤਾ ਅਤੇ ਮੀਟਿੰਗ ਦੌਰਾਨ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਬੱਸ ਸਟੈਂਡ ਨੇੜੇ ਕੂੜੇ ਦੇ ਡੰਪ ਨੂੰ ਖਤਮ ਕੀਤਾ ਜਾਵੇ ਅਤੇ ਸ਼ਹਿਰ ਦੇ ਸੀਵਰੇਜ਼ ਸਿਸਟਮ ,ਸਿਵਲ ਸਹੂਲਤਾਵਾਂ ਵਿੱਚ ਤੁਰੰਤ ਸੁਧਾਰ ਲਿਆਉਣ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਸਫਾਈ ਵਿਵਸਥਾ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ । ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲੋਕਾਂ ਦੀਆਂ ਜਾਇਜ਼ ਸਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵੀ ਕਿਹਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿੱਦਿਅਕ ਅਦਾਰਿਆਂ ਵਿਖੇ ਮਨੁੱਖੀ ਅਧਿਕਾਰਾਂ ਬਾਰੇ ਦੱਸਿਆ ਜਾਵੇ । Malerkotla News