ਸਾਡੇ ਨਾਲ ਸ਼ਾਮਲ

Follow us

13.6 C
Chandigarh
Thursday, February 12, 2026
More
    Home Breaking News ਪੀ.ਐਸ.ਪੀ.ਸੀ.ਐ...

    ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ

    Harbhajan Singh ETO

    ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਪੰਜਾਬ ਸਰਕਾਰ ਵਿੱਚ ਇਹ ਰਿਕਾਰਡ ਸਪਲਾਈ ਹੋਈ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ।

    ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ

    ਉਨਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ’ਤੇ ਜ਼ੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ।

    ਇਹ ਵੀ ਪੜ੍ਹੋ : ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ

    ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here