ਪੁਲਵਾਮਾ ਮੁਕਾਬਲਾ: ਇੱਕ ਜਵਾਨ ਸ਼ਹੀਦ, ਇੱਕ ਜ਼ਖਮੀ

Encounter, Security Forces, Militants, Pulwama
File photo

ਤਲਾਸ਼ੀ ਅਭਿਆਨ ਦੌਰਾਨ ਕੀਤਾ ਅੱਤਵਾਦੀਆਂ ਨੇ ਹਮਲਾ

ਸ੍ਰੀਨਗਰ, ਏਜੰਸੀ। ਦੱਖਣ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਦੌਰਾਨ ਅੱਤਵਾਦੀਆਂ ਨਾਲ ਮੰਗਲਵਾਰ ਸਵੇਰੇ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ (ਐਸਓਜੀ), ਰਾਸ਼ਟਰੀ ਰਾਈਫਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਸਾਂਝੇ ਤੌਰ ‘ਤੇ ਅੱਜ ਸਵੇਰੇ ਰਤਰੀਪੋਰਾ ‘ਚ ਤਲਾਸ਼ੀ ਅਭਿਆਨ ਚਲਾਇਆ। (Pulwama Encounter)

ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇਲਾਕੇ ‘ਚ ਘੇਰਾਬੰਦੀ ਕਰ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਜਵਾਬ ਦਿੱਤਾ। ਇੱਕ ਪੁਲਿਸ ਬੁਲਾਰੇ ਅਨੁਸਾਰ ਮੁਕਾਬਲੇ ਦੌਰਾਨ ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇੱਕ ਜਵਾਨ ਸ਼ਹੀਦ ਹੋ ਗਿਆ। ਇੱਕ ਹੋਰ ਜ਼ਖਮੀ ਜਵਾਨ ਨੂੰ 92 ਬੇਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਇੱਕ ਘਰ ਅਤੇ ਸਕੂਲ ‘ਚ ਜਾ ਲੁਕੇ। ਉਹਨਾ ਦੱਸਿਆ ਕਿ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here