ਐਲਈਟੀ ਜ਼ਿਲ੍ਹਾ ਕਮਾਂਡਰ ਸਮੇਤ 5 ਅੱਤਵਾਦੀ ਢੇਰ, ਜਵਾਨ ਸ਼ਹੀਦ
ਸ੍ਰੀਨਗਰ । ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਇੱਕ ਜ਼ਿਲ੍ਹਾ ਕਮਾਂਡਰ ਸਮੇਤ ਪੰਜ ਅੱਤਵਾਦੀ ਮਾਰੇ ਗਏ ਤੇ ਸੁਰੱਖਿਆ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ ਕਸ਼ਮੀਰ ਰੇਂਜ ਦੇ ਆਈਜੀਪੀ ਵਿਜੈ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਇਨ੍ਹਾਂ ਅੱਤਵਾਦੀਆਂ ਨੂੰ ਢੇਰ ਕਰਕੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਮੁਕਾਬਲੇ ’ਚ ਐਲਈਟੀ ਜ਼ਿਲ੍ਹਾ ਕਮਾਂਡਰ ਨਿਸ਼ਾਜ ਲੋਨ ਤੇ ਇੱਕ ਪਾਕਿਸਤਾਨੀ ਨਾਗਰਿਕ ਸਮੇਤ ਪੰਜ ਅੱਤਵਾਦੀ ਮਾਰੇ ਗਏ ਹਨ ਇਸ ਦਰਮਿਆਨ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੌਕਸੀ ਵਜੋਂ ਪੁਲਵਾਮਾ ’ਚ ਭਾਰਤ ਸੰਚਾਰ ਨਿਗਮ ਲਿਮਟਿਡ ਸਮੇਤ ਸਾਰੇ ਸੇਲਯੂਲਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਗੋਲੀਬਾਰੀ ’ਚ 44 ਆਰਆਰ ਦੇ ਦੋ ਜਵਾਨ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ’ਚੋਂ ਇੱਕ ਨੇ ਹਸਪਤਾਲ ’ਚ ਦਮ ਤੋੜ ਦਿੱਤਾ ਸ਼ਹੀਦ ਜਵਾਨ ਦੀ ਪਛਾਣ ਹੌਲਦਾਰ ਕਾਸ਼ੀ ਰਾਓ ਵਜੋਂ ਹੋਈ ਹੈ ਸੁਰੱਖਿਆਬਲਾਂ ਦੀ ਜਵਾਬੀ ਗੋਲੀਬਾਰੀ ’ਚ ਐਲਈਟੀ ਦੇ ਜ਼ਿਲ੍ਹਾ ਕਮਾਂਡਰ ਸਮੇਤ ਪੰਜ ਅੱਤਵਾਦੀ ਮਾਰੇ ਗਏ ਉਨ੍ਹਾਂ ਕਿਹਾ ਕਿ ਆਸ-ਪਾਸ ਦੇ ਇਲਾਕਿਆਂ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।