ਚੰਡੀਗੜ੍ਹ ‘ਚ 3 ਰੋਜ਼ਾ ਸਿਖਲਾਈ ਕੈਂਪ 31 ਤੋਂ 2 ਜੂਨ ਤੱਕ (Punjab AAP MLA)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ (Punjab AAP MLA) ਦੀ ਕਲਾਸ ਲੱਗੇਗੀ। ਇਸ ਲਈ 31 ਤੋਂ 2 ਜੂਨ ਤੱਕ ਚੰਡੀਗੜ੍ਹ ’ਚ ਟਰੇਨਿੰਗ ਕੈਂਪ ਲਾਇਆ ਜਾ ਰਿਹਾ ਹੈ। ਜਿਸ ’ਚ ਰੋਜ਼ਾਨਾ 8 ਘੰਟੇ ਵਿਧਾਇਕਾਂ ਨੂੰ ਟਰੇਨਿੰਗ ਦਿੱਤੀ ਜਾਵੇਗੀ। ਜੂਨ ’ਚ ਪੰਜਾਬ ਸਰਕਾਰ ਦਾ ਪਹਿਲ ਬਜਟ ਸੈਸ਼ਨ ਹੋਵੇਗਾ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਰੋਧੀਆਂ ਨੂੰ ਜਵਾਬ ਦੇਣ ਦੀ ਰਣਨੀਤੀ ਬਣਾ ਰਹੀ ਹੈ। ਆਮ ਆਦਮੀ ਪਾਰਟੀ ਦੇ ਲਿਹਾਜ ਨਾਲ ਇਹ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਵਾਰ ਉਨ੍ਹਾਂ ਦੇ 92 ’ਚੋਂ 82 ਵਿਧਾਇਕ ਪਹਿਲੀ ਵਾਰ ਚੁਣ ਕੇ ਆਏ ਹਨ। ਜਿਨ੍ਹਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।
ਕਾਂਗਰਸ ਮਾਨ ਸਰਕਾਰ ਨੂੰ ਘੇਰਨ ਲਈ ਤਿਆਰ
ਕਾਂਗਰਸ ਮਾਨ ਸਰਕਾਰ ਨੂੰ ਵੱਡੇ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਕਰ ਰਹੀ ਹੈ। ਸਭ ਤੋਂ ਵੱਡਾ ਮੁੱਦਾ ਸਰਕਾਰ ਦੀ ਇਸ਼ਤਿਹਾਰਬਾਜ਼ੀ ਦਾ ਹੈ। ਉਸ ਦੇ ਇਸ਼ਤਿਹਾਰ ਪੰਜਾਬ ਵਿੱਚ ਹੀ ਨਹੀਂ ਸਗੋਂ ਗੁਜਰਾਤ ਅਤੇ ਉੱਤਰਾਖੰਡ ਵਿੱਚ ਛਪ ਰਹੇ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸੀਐਮ ਮਾਨ ਦੇ ਗੁਜਰਾਤ ਦੌਰੇ ਲਈ ਇੱਕ ਪ੍ਰਾਈਵੇਟ ਜੈੱਟ ਵੀ ਲਿਆ ਗਿਆ ਸੀ। ਇਸ ਦੇ ਬਦਲੇ ਖਜ਼ਾਨੇ ਨੂੰ 45 ਲੱਖ ਰੁਪਏ ਦਾ ਬਿੱਲ ਭੇਜਿਆ ਗਿਆ। ਇਸ ਤੋਂ ਇਲਾਵਾ ਹੁਣ ਤੱਕ ਸਰਕਾਰ ਰੇਤ ਦੀ ਖੁਦਾਈ ਸਬੰਧੀ ਕੋਈ ਨੀਤੀ ਨਹੀਂ ਲਿਆ ਸਕੀ। ਇਸ ਦੇ ਨਾਲ ਹੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਲਾਗੂ ਨਹੀਂ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ