Punjab AAP New President: ਆਮ ਆਦਮੀ ਪਾਰਟੀ ਪੰਜਾਬ ਨੂੰ ਮਿਲੇ ਨਵੇਂ ਪ੍ਰਧਾਨ

Punjab AAP New President
Punjab AAP New President: ਆਮ ਆਦਮੀ ਪਾਰਟੀ ਪੰਜਾਬ ਨੂੰ ਮਿਲੇ ਨਵੇਂ ਪ੍ਰਧਾਨ

Punjab AAP New President: ਚੰਡੀਗੜ੍ਹ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਬਣੇ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਐਕਸ ’ਤੇ ਪੋਸਟ ਕਰਕੇ ਦਿੱਤੀ। ਸੀਐਮ ਨੇ ਲਿਖਿਆ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਵਰਕਿੰਗ ਪ੍ਰੈਜ਼ੀਡੈਂਟ ਦੇ ਤੌਰ ’ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ’ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ’ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ’ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ।

ਸੀਐਮ ਮਾਨ ਨੇ ਪ੍ਰਧਾਨ ਦਾ ਅਹੁਦਾ ਛੱਡਣ ਦਾ ਕੀਤਾ ਸੀ ਐਲਾਨ | Punjab AAP New President

‘ਆਪ’ ਦੀ 2.0 ਸਰਕਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਚੁੱਕੇ ਹਨ। ਅਸਲ ਵਿੱਚ ਪਾਰਟੀ ਹਾਈਕਮਾਂਡ ਪੰਜਾਬ ਵਿੱਚ ਆਪਣੀ ਸੱਤਾ ਬਰਕਰਾਰ ਰੱਖਣਾ ਚਾਹੁੰਦੀ ਹੈ, ਜਿਸ ਕਾਰਨ ਮੁੱਖ ਮੰਤਰੀ ਨੇ ਹਾਈਕਮਾਂਡ ਦੇ ਇਰਾਦਿਆਂ ਨੂੰ ਦੇਖਦਿਆਂ ਪਿੱਛੇ ਹਟ ਗਿਆ ਸੀ। ਤਾਂ ਜੋ ਮੁੱਖ ਮੰਤਰੀ ਦੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ ਜਥੇਬੰਦਕ ਤਾਕਤ ਨੂੰ ਅੱਗੇ ਤੋਰਿਆ ਜਾ ਸਕੇ।

LEAVE A REPLY

Please enter your comment!
Please enter your name here