(ਸੱਚ ਕਹੂੰ ਨਿਊਜ) ਚੰਡੀਗੜ੍ਹ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਦੇ ਅਸਤੀਫੇ ਦੀਆਂ ਖਬਰਾਂ ਦਿਨ ਭਰ ਚਲਦੀਆਂ ਰਹੀਆਂ ਪਰ ਪੰਜਾਬ ਸਰਕਾਰ ਨੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਸਰਕਾਰ ਨੇ ਏਜੀ ਘਈ ਦੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਫਰਜ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਏਜੀ ਵਿਨੋਦ ਘਈ ਵੱਲੋਂ ਇਸ ਮਾਮਲੇ ਵਿੱਚ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫਤਾਰ
ਜਾਣੋ ਵਿਨੋਦ ਘਈ ਬਾਰੇ
ਐਡਵੋਕੇਟ ਜਨਰਲ (ਏਜੀ) ਵਿਨੋਦ ਘਈ (AG Vinod Ghai ) 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ ਅਤੇ ਉਹ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਅਪਰਾਧਿਕ ਕਾਨੂੰਨ ਵਿੱਚ ਉਹਨਾਂ ਦਾ ਖਾਸ ਤਜ਼ਰਬਾ ਹੈ 2012 ਤੋਂ ਮਨੋਨੀਤ ਸੀਨੀਅਰ ਵਕੀਲ, ਕਤਲ ਕੇਸਾਂ ਵਿੱਚ ਮਾਹਰ ਹਨ । ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ